14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ 11 ਸਤੰਬਰ, 2023 ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚੋਂ ਹੋਇਆ ਸੀ ਰਿਹਾਅ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ 11 ਸਤੰਬਰ 2023 ਨੂੰ ਦੇਰ ਸ਼ਾਮ 8:30 ਵਜੇ ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁਜਰ ਜਿਲ੍ਹਾ ਜੇਲ੍ਹ ਵਿਚੋਂ ਰਿਹਾਅ ਹੋਇਆ ਸੀ। ਜ਼ਿਕਰਯੋਗ ਹੈ ਕਿ ...

ਅਜੀਤ ਡੈਸਕ 14-10-2026

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ 11 ਸਤੰਬਰ 2023 ਨੂੰ ਦੇਰ ਸ਼ਾਮ 8:30 ਵਜੇ ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁਜਰ ਜਿਲ੍ਹਾ ਜੇਲ੍ਹ ਵਿਚੋਂ ਰਿਹਾਅ ਹੋਇਆ ਸੀ। ਜ਼ਿਕਰਯੋਗ ਹੈ ਕਿ ਉਸ ਦੀ ਬਿਨ੍ਹਾਂ ਸ਼ਰਤ ਰਿਹਾਈ ਲਈ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵਲੋਂ 60 ਦਿਨਾਂ ਤੋਂ ਬਾਲ ਭਵਨ ਮਾਨਸਾ ਵਿਖੇ ਧਰਨਾ ਲਗਾਇਆ ਸੀ । ਉਸ ਸਮੇਂ ਚੀਫ ਜੁਡੀਸ਼ੀਅਲ ਮਜਿਸਟ੍ਰੇਟ ਸੁਰਭੀ ਪਰਾਸ਼ਰ ਦੀ ਅਦਾਲਤ ਨੇ ਇੱਕ ਮੁਕੱਦਮੇ ਵਿਚ 30 ਹਜ਼ਾਰ ਦੀ ਗਰੰਟੀ ਅਤੇ ਇੱਕ ਹੋਰ ਮੁਕੱਦਮੇ ’ਚ 30 ਹਜ਼ਾਰ ਦੇ ਜਾਤੀ ਮੁਚੱਲਕੇ ਤੇ ਰਿਹਾਈ ਦੇ ਹੁਕਮ ਦਿੱਤੇ ਸਨ । ਉਸ ਸਮੇਂ ਦੇ ਥਾਣਾ ਸਿਟੀ-2 ਮਾਨਸਾ ਦੇ ਮੁਖੀ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਤਫਤੀਸ਼ ਦੌਰਾਨ ਮੁੱਦਈ ਮੁਕੱਦਮਾ ਸੰਜੂ ਕੁਮਾਰ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਅਦਾਲਤ ਵਿਚ ਪਰਵਿੰਦਰ ਸਿੰਘ ਨੂੰ ਹਾਲ ਦੀ ਘੜੀ ਰਿਹਾਅ ਕਰਨ ਦੀ ਗੁਹਾਰ ਲਗਾਈ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ। ਰਿਹਾਅ ਹੋਣ ਉਪਰੰਤ ਪਰਮਿੰਦਰ ਸਿੰਘ ਝੋਟਾ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਦੀ ਅਗਵਾਈ ’ਚ ਐਂਟੀ ਡਰੱਗ ਟਾਸਕ ਫੋਰਸ ਚਿੱਟੇ ਅਤੇ ਹੋਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। 
ਜ਼ਿਕਰਯੋਗ ਹੈ ਕਿ ਮੂਲ ਰੂਪ ਵਿਚ ਮਾਨਸਾ ਦਾ ਰਹਿਣ ਵਾਲਾ ਪਰਵਿੰਦਰ ਸਿੰਘ ਝੋਟਾ ਪਹਿਲਾਂ ਫ਼੍ਰੀ ਸਟਾਈਲ ਕਬੱਡੀ ਦਾ ਖਿਡਾਰੀ ਵੀ ਰਿਹਾ ਹੈ। ਉਹ ਕੁਝ ਸਾਲ ਪਹਿਲਾਂ ਆਪਣੀ ‘ਐਂਟੀ ਡਰੱਗ ਟਾਸਕ ਫੋਰਸ’ ਬਣਾ ਕੇ ਉਸ ਸਮੇਂ ਚਰਚਾ ਵਿਚ ਆਇਆ ਸੀ ਜਦੋਂ ਉਸ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਖ਼ੁਦ ਫੜ ਕੇ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਪੁਲਿਸ ਰਿਕਾਰਡ ਮੁਤਾਬਿਕ ਝੋਟਾ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ, ਜਿਨ੍ਹਾਂ ’ਚੋਂ ਕੁਝ ਵਿਚ ਉਸ ਨੂੰ ਸਜ਼ਾ ਹੋਈ ਅਤੇ ਕੁਝ ਵਿਚ ਉਹ ਬਰੀ ਵੀ ਹੋਇਆ ਸੀ। ਇਸ ਤੋਂ ਇਲਾਵਾ ਜੂਨ 2023 ਵਿਚ ਉਸ ਨੂੰ ਇਰਾਦਾ-ਏ-ਕਤਲ ਦੇ ਇੱਕ ਮਾਮਲੇ ’ਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ‘ਵਰਲਡ ਸਿੱਖ ਪਾਰਲੀਮੈਂਟ’ ਵੱਲੋਂ ਸਖ਼ਤ ਨਿੰਦਾ ਅਗਲੀ ਖ਼ਬਰ ਪੰਜਾਬ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਕਰਨ ’ਚ ਨਾਕਾਮ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।