14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਸ.ਆਈ.ਆਰ. 2024 ’ਚ ਆਇਆ, ਕਾਂਗਰਸ ਤਾਂ ਪਹਿਲਾਂ ਤੋਂ ਹੀ ਹਾਰ ਰਹੀ ਹੈ-ਅਮਿਤ ਸ਼ਾਹ

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਵਿਰੋਧੀ ਧਿਰ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਸੰਬੰਧੀ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦੇ ....

ਅਜੀਤ ਡੈਸਕ 14-10-2026

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਵਿਰੋਧੀ ਧਿਰ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਸੰਬੰਧੀ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਐਸ.ਆਈ.ਆਰ. ਤਾਂ 2024 ’ਚ ਆਇਆ ਹੈ, ਕਾਂਗਰਸ ਤਾਂ ਪਹਿਲਾਂ ਤੋਂ ਹੀ ਹਾਰ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਨੂੰ ਹੁਣ 2029 ’ਚ ਇਕ ਵਾਰ ਫਿਰ ਕਰਾਰੀ ਹਾਰ ਲਈ ਤਿਆਰ ਰਹਿਣਾ ਚਾਹੀਦਾ ਹੈ। ਕਈ ਰਾਜਾਂ ’ਚ ਹਾਲ ਹੀ ਦੀਆਂ ਜ਼ਿਮਨੀ ਚੋਣਾਂ ਤੇ ਸਥਾਨਕ ਚੋਣਾਂ ’ਚ ਵਿਰੋਧੀ ਪਾਰਟੀ ਦੇ ਮਾੜੇ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਜਿਸ ਤਰ੍ਹਾਂ ਦੀ ਨਕਾਰਾਤਮਿਕ ਰਾਜਨੀਤੀ ’ਚ ਰੁੱਝੀ ਹੋਈ ਹੈ, ਉਸ ਨਾਲ ਉਸਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਉਸਨੂੰ ਨਾਗਰਿਕਾਂ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਵਿਰੋਧੀ ਪਾਰਟੀ ਨੂੰ ਆਤਮ-ਚਿੰਤਨ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਜੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ 2029 ’ਚ ਇਕ ਵਾਰ ਫਿਰ ਤੋਂ ਇਕ ਕਰਾਰੀ ਹਾਰ ਲਈ ਤਿਆਰ ਰਹਿਣ। ਰਾਹੁਲ ਦੀ ਨਿੰਦਾ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤੋਂ ਤੁਸੀਂ ਕਾਂਗਰਸ ਦੇ ਮੁੱਖ ਆਗੂ ਬਣੇ, ਫਿਰ ਇਸਦੇ ਪ੍ਰਧਾਨ ਬਣੇ ਤੇ ਹੁਣ ਵਿਰੋਧੀ ਧਿਰ ਦੇ ਨੇਤਾ ਹੋ, ਕਾਂਗਰਸ ਪਾਰਟੀ ਲਗਾਤਾਰ ਚੋਣਾਂ ਹਾਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ 2029 ਦੀਆਂ ਆਮ ਚੋਣਾਂ ’ਚ, ਐਨ.ਡੀ.ਏ. ਭਾਰੀ ਬਹੁਮਤ ਨਾਲ ਜਿੱਤਣ ਜਾ ਰਿਹਾ ਹੈ ਤੇ ਕਾਂਗਰਸ ਨੂੰ ਲਗਾਤਾਰ ਚੌਥੀ ਵਾਰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਬੀਤੇ ਦਿਨ ਵਿਰੋਧੀ ਧਿਰ ਵਲੋਂ ਕੀਤੇ ਗਏ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ 14 ਸਿਆਸੀ ਪਾਰਟੀਆਂ ਦੇ ਵਰਕਰਾਂ ਦੇ ਇਕੱਠ ਤੇ ਡੇਢ ਕਿਲੋਮੀਟਰ ਦੇ ਖੇਤਰ ’ਚ 8,000 ਲੋਕਾਂ ਦੀ ਭੀੜ ਜਮ੍ਹਾਂ ਕਰਨ ਨਾਲ ਗਾਂਧੀ ਦੇਸ਼ ਦੀ ਆਵਾਜ਼ ਨਹੀਂ ਬਣ ਜਾਂਦੇ।

ਪਿਛਲੀ ਖ਼ਬਰ ਸੁਪਰੀਮ ਕੋਰਟ ਤੱਕ ਕੱਢੇ ਮਾਰਚ ਸੰਬੰਧੀ 2 ਐਫ.ਆਈ.ਆਰ. ਦਰਜ ਅਗਲੀ ਖ਼ਬਰ ਸਵਿਟਜ਼ਰਲੈਂਡ ਦੀਆਂ ਪ੍ਰਮੁੱਖ ਰਾਜਸੀ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਵੱਲੋਂ ਪੰਥਕ ਸੇਵਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।