18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ

ਕਪਵਾੜਾ, 17 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਭਾਰਤ- ਪਾਕਿਸਤਾਨ ਸਰਹੱਦ ਨੇੜੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ ’ਚ ਸ਼ਨਿਚਰਵਾਰ ਤੜਕੇ ਕਰੀਬ 3:30 ...

ਅਜੀਤ ਡੈਸਕ 18-10-2026

ਕਪਵਾੜਾ, 17 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਭਾਰਤ- ਪਾਕਿਸਤਾਨ ਸਰਹੱਦ ਨੇੜੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ ’ਚ ਸ਼ਨਿਚਰਵਾਰ ਤੜਕੇ ਕਰੀਬ 3:30 ਵਜੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਅਨੁਸਾਰ, ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ’ਚ ਸਰਹੱਦ ਨੇੜੇ ਤਾਇਨਾਤ ਚੌਕਸ ਜਵਾਨਾਂ ਨੇ ਤੜਕੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ। ਇਸ ਤੋਂ ਬਾਅਦ ਜਵਾਨਾਂ ਨੇ ਸ਼ੱਕੀ ਵਿਅਕਤੀਆਂ ਨੂੰ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ’ਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਘਟਨਾ ਸਰਹੱਦ ਪਾਰੋਂ ਘੁਸਪੈਠ ਦੀ ਕੋਸ਼ਿਸ਼ ਨਾਲ ਸੰਬੰਧਿਤ ਸੀ ਜਾਂ ਨਹੀਂ। ।

ਪਿਛਲੀ ਖ਼ਬਰ ਮੱਧ-ਪੂਰਬ ’ਚ ਖੁਰਾਕ ਸੁਰੱਖਿਆ ਦੀ ਚਿੰਤਾ ਨੇ ਭਾਰਤੀ ਬਾਸਮਤੀ ਦੀ ਮੰਗ ਵਧਾਈ * ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵਧੇਰੇ ਕੀਮ... ਅਗਲੀ ਖ਼ਬਰ ਧਰੁਵ ਰਾਠੀ ਨੂੰ 8 ਸਾਲ ਪੁਰਾਣੇ ਮਾਮਲੇ ’ਚ ਜ਼ਮਾਨਤੀ ਵਰੰਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।