ਨਵੀਂ ਦਿੱਲੀ, 19 ਅਕਤੂਬਰ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰੰਕਾ ਨੂੰ ਮੈਜਿਸਟ੍ਰੇਟ ਅਦਾਲਤ ਨੇ 2 ਦਿਨ ਹੋਰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੂੰ ਮੰਦਰ ਮਾਰਗ ਪੁਲਿਸ ਥਾਣੇ ਵਿਚ ਨਿਯੁਕਤ ਕੀਤੇ ਗਏ ਨਵੇਂ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਸੀ.ਜੇ.ਪੀ. ਨੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਵਿਚ ਜ਼ਮਾਨਤ ਦੀ ਕਾਰਵਾਈ ਜਾਣ-ਬੁੱਝ ਕੇ ਦੇਰੀ ਨਾਲ ਕੀਤੀ ਜਾ ਰਹੀ ਹੈ, ਤਾਂ ਜੋ ਪਾਰਟੀ ਦੇ 2 ਸਹਿ-ਕਨਵੀਨਰਾਂ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਰੋਕਿਆ ਜਾ ਸਕੇ। ਸੂਤਰਾਂ ਅਨੁਸਾਰ ਫੈ਼ਸਲੇ ਤੋਂ ਕੁੱਝ ਸਮਾਂ ਬਾਅਦ ਹੀ ਦਿੱਲੀ ਪੁਲਿਸ ਵਲੋਂ ਦੋਵੇਂ ਨੇਤਾਵਾਂ ਖ਼ਿਲਾਫ਼ ਗੈਰ-ਕਾਨੂੰਨੀ ਤਰੀਕੇ ਨਾਲ ਜੰਤਰ ਮੰਤਰ ’ਚ ਦਾਖ਼ਲ ਹੋਣ ਦਾ ਮਾਮਲਾ ਦਿੱਲੀ ਅਪਰਾਧ ਸ਼ਾਖਾ ਨੂੰ ਸੌਂਪ ਦਿੱਤਾ ਗਿਆ ਹੈ। ਉਧਰ ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਇਕ ਪਾਸੇ ਇਲਾਹਾਬਾਦ ਹਾਈ ਕੋਰਟ ਨੇ ਕਤਲ ਦੇ ਇਕ ਦੋਸ਼ੀ, ਜੋ ਭਾਜਪਾ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦਾ ਹੈ, ਦੀ ਸਜ਼ਾ ਅਤੇ ਦੋਸ਼ੀ ਕਰਾਰ ਦਿੱਤੇ ਜਾਣ ’ਤੇ ਰੋਕ ਲਗਾ ਦਿੱਤੀ ਅਤੇ ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੇ ਸਹਿ-ਸੰਯੋਜਕਾਂ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ, ਦੀ ਲਗਾਤਾਰ ਹਿਰਾਸਤ ਵਧਾ ਦਿੱਤਾ, ਉਨ੍ਹਾਂ ਦੋਵਾਂ ਮਾਮਲਿਆਂ ਵਿਚਕਾਰ ਅੰਤਰ ਨੂੰ ਉਜਾਗਰ ਕੀਤਾ।
ਸੀ.ਜੇ.ਪੀ. ਆਗੂਆਂ ਦੀ ਨਿਆਇਕ ਹਿਰਾਸਤ ’ਚ 2 ਦਿਨਾਂ ਦਾ ਵਾਧਾ
ਸੀ.ਜੇ.ਪੀ. ਆਗੂਆਂ ਦੀ ਨਿਆਇਕ ਹਿਰਾਸਤ ’ਚ 2 ਦਿਨਾਂ ਦਾ ਵਾਧਾ
ਅਜੀਤ ਡੈਸਕ
20-10-2026