ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਜੋ ਸੀਨੇ ’ਚ ਇਨਫੈਕਸ਼ਨ ਕਾਰਨ 16 ਅਕਤੂਬਰ ਤੋਂ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਸਨ, ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਮੁਤਾਬਿਕ ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋਇਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ ਐਲ.ਕੇ. ਅਡਵਾਨੀ ਦਾ ਇਲਾਜ ਨਿਊਰੋਲੋਜੀ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ. ਵਿਨੀਤ ਸੂਰੀ ਦੀ ਦੇਖਰੇਖ ’ਚ ਚੱਲ ਰਿਹਾ ਸੀ, ਤਬੀਅਤ ’ਚ ਬਿਹਤਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਅਜੀਤ ਡੈਸਕ
20-10-2026