22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿੱਲੀ ਹਾਈ ਕੋਰਟ ਵਲੋਂ ਨੇਹਾ ਬੋਰਾ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਦਿੱਲੀ ਹਾਈ ਕੋਰਟ ਨੇ ਕਿਹਾ ਕਿ ਉਹ ‘ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ’ (ਆਇਸਾ) ਦੀ ਪ੍ਰਧਾਨ ਨੇਹਾ ਬੋਰਾ ਦੀ ਉਸ ਪਟੀਸ਼ਨ ’ਤੇ 22 ਅਕਤੂਬਰ ਨੂੰ ਸੁਣਵਾਈ ਕਰੇਗੀ, ਜਿਸ ’ਚ ਉਸ ਨੇ ਦਿੱਲੀ ....

ਅਜੀਤ ਡੈਸਕ 22-10-2026

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਦਿੱਲੀ ਹਾਈ ਕੋਰਟ ਨੇ ਕਿਹਾ ਕਿ ਉਹ ‘ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ’ (ਆਇਸਾ) ਦੀ ਪ੍ਰਧਾਨ ਨੇਹਾ ਬੋਰਾ ਦੀ ਉਸ ਪਟੀਸ਼ਨ ’ਤੇ 22 ਅਕਤੂਬਰ ਨੂੰ ਸੁਣਵਾਈ ਕਰੇਗੀ, ਜਿਸ ’ਚ ਉਸ ਨੇ ਦਿੱਲੀ ਪੁਲਿਸ ਦੇ ਉਸ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਰਾਹੀਂ ਉਸ ਨੂੰ ‘ਸਪੈਸ਼ਲ ਐਗਜ਼ੀਕਿਊਟਿਵ ਮੈਜਿਸਟ੍ਰੇਟ’ ਦੇ ਸਾਹਮਣੇ ‘ਸ਼ਾਂਤੀ ਬਣਾਈ ਰੱਖਣ’ ਲਈ ਇਕ ਬਾਂਡ (ਮੁਚੱਲਕਾ) ਭਰਨ ਲਈ ਕਿਹਾ ਗਿਆ ਹੈ। ਬੋਰਾ, ਜੋ ਚੋਣ ਕਮਿਸ਼ਨ ਦੁਆਰਾ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ’ਚ ਕਥਿਤ ਬੇਨਿਯਮੀਆਂ ਵਿਰੁੱਧ ਹੋਏ ਪ੍ਰਦਰਸ਼ਨਾਂ ’ਚ ਮੋਹਰੀ ਰਹੀ ਹੈ, ਨੇ ਇਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਮਾਮਲੇ ’ਚ ਤਿੰਨ ਮੁੱਖ ਮੁਲਜ਼ਮ 31 ਤੱਕ ਹਿਰਾਸਤ ’ਚ ਅਗਲੀ ਖ਼ਬਰ ਨਸ਼ਿਆਂ ਸਮੇਤ ਝੋਟਾ ਹੱਤਿਆ ਕਾਂਡ ਨੂੰ ਲੈ ਕੇ ਸਰਕਾਰ ਨੂੰ ਘੇਰਨਗੀਆਂ ਵਿਰੋਧੀ ਧਿਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।