30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੁਪਰੀਮ ਕੋਰਟ ਵਲੋਂ ਅਨੀਤਾ ਅਡਵਾਨੀ ਦੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਾਲੀਵੁੱਡ ਦੇ ਮਰਹੂਮ ਸੁਪਰਸਟਾਰ ਰਾਜੇਸ਼ ਖੰਨਾ ਦੀ ਜਾਇਦਾਦ ਵਿਚੋਂ ਹਿੱਸਾ ਤੇ ਆਪਣੇ ਰਿਸ਼ਤੇ ਨੂੰ ਵਿਆਹ ਦਾ ਦਰਜਾ ਦੇਣ ਦੀ ਮੰਗ ਕਰਨ ਵਾਲੀ ਅਦਾਕਾਰਾ ਅਨੀਤਾ ਅਡਵਾਨੀ ਦੀ ਪਟੀਸ਼ਨ ਨੂੰ ਖ਼ਾਰਜ ਕਰ ...

ਅਜੀਤ ਡੈਸਕ 30-10-2026

ਰਾਜੇਸ਼ ਖੰਨਾ ਨਾਲ ਆਪਣੇ ਰਿਸ਼ਤੇ ਨੂੰ ਵਿਆਹ ਦਾ ਦਰਜਾ ਦੇਣ ਦੀ ਕੀਤੀ ਸੀ ਮੰਗ
ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਾਲੀਵੁੱਡ ਦੇ ਮਰਹੂਮ ਸੁਪਰਸਟਾਰ ਰਾਜੇਸ਼ ਖੰਨਾ ਦੀ ਜਾਇਦਾਦ ਵਿਚੋਂ ਹਿੱਸਾ ਤੇ ਆਪਣੇ ਰਿਸ਼ਤੇ ਨੂੰ ਵਿਆਹ ਦਾ ਦਰਜਾ ਦੇਣ ਦੀ ਮੰਗ ਕਰਨ ਵਾਲੀ ਅਦਾਕਾਰਾ ਅਨੀਤਾ ਅਡਵਾਨੀ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਇਸ ਕਾਨੂੰਨੀ ਲੜਾਈ ਨੂੰ ‘ਵਿਲਾਸਤਾ ਪੂਰਨ ਮੁਕੱਦਮੇਬਾਜ਼ੀ’ (ਲਗਜ਼ਰੀ ਲਿਟੀਗੇਸ਼ਨ) ਕਰਾਰ ਦਿੰਦਿਆਂ ਕਿਹਾ ਕਿ ਇਸ ਪਟੀਸ਼ਨ ’ਤੇ ਵਿਚਾਰ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਬਰਕਰਾਰ ਰੱਖਿਆ, ਜਿਸ ਵਿਚ ਅਨੀਤਾ ਅਡਵਾਨੀ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਗਿਆ ਸੀ। ਅਨੀਤਾ ਅਡਵਾਨੀ ਦਾ ਦਾਅਵਾ ਸੀ ਕਿ ਉਹ ਰਾਜੇਸ਼ ਖੰਨਾ ਨਾਲ ਕਈ ਸਾਲਾਂ ਤੱਕ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹੀ ਸੀ ਤੇ ਇਸ ਰਿਸ਼ਤੇ ਨੂੰ ਕਾਨੂੰਨੀ ਤੌਰ ’ਤੇ ਵਿਆਹ ਦਾ ਦਰਜਾ ਦਿੱਤਾ ਜਾਵੇ ਤਾਂ ਜੋ ਉਹ ਜਾਇਦਾਦ ਵਿਚ ਆਪਣਾ ਹੱਕ ਲੈ ਸਕੇ। ਅਨੀਤਾ ਨੇ ਮੁੰਬਈ ਦੇ ਪੋਸ਼ ਇਲਾਕੇ ਬਾਂਦਰਾ ਵਿਚ ਇਕ 3-ਬੈੱਡਰੂਮ ਫਲੈਟ ਤੇ ਹਰ ਮਹੀਨੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪੂਰੀ ਤਰ੍ਹਾਂ ਖ਼ਾਰਜ ਕਰ ਦਿੱਤਾ ਹੈ।

ਪਿਛਲੀ ਖ਼ਬਰ ਗ੍ਰਹਿ ਮੰਤਰੀ ਨੇ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ ’ਤੇ ਕੀਤੀ ਗੱਲਬਾਤ ਅਗਲੀ ਖ਼ਬਰ ਆਈ.ਆਰ.ਸੀ.ਟੀ.ਸੀ. ਮਾਮਲਾ: ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।