ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਤੇ ‘ਇੰਡੀਆ’ ਗਠਜੋੜ ਦੀ ਰੈਲੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੈਲੀ ਦਾ ਮਕਸਦ ਲੋਕਤੰਤਰ ਦਾ ਸਨਮਾਨ ਕਰਨਾ ਨਹੀਂ, ਸਗੋਂ ਦੇਸ਼ ’ਚ ਅਰਾਜਕਤਾ ਫੈਲਾਉਣਾ ਤੇ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨਾ ਤੇ ਦੇਸ਼ ’ਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਕਰਨਾ ਹੈ। ਨੱਢਾ ਨੇ 1 ਨਵੰਬਰ (1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ) ਦੇ ਦਿਨ ਰੈਲੀ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ, ਜਦੋਂ ਕਾਂਗਰਸ ਦੀ ਸ਼ਹਿ ‘ਤੇ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਇਸ ਦਿਨ ਸਿਆਸੀ ਡਰਾਮਾ ਕਰਕੇ ਰਾਹੁਲ ਗਾਂਧੀ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਇਸ ਪਵਿੱਤਰ ਸੀਜ਼ਨ ਦੌਰਾਨ ਦਿੱਲੀ ਵਿਚ ਅਜਿਹੀ ਰੈਲੀ ਕਰਕੇ ਵਿਰੋਧੀ ਧਿਰ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਕਮਾਈ ਨੂੰ ਨੁਕਸਾਨ ਪਹੁੰਚਾ ਰਹੀ ਹੈ।
ਰੈਲੀ ਦਾ ਮਕਸਦ ਦੇਸ਼ ’ਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼-ਨੱਢਾ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਤੇ ‘ਇੰਡੀਆ’ ਗਠਜੋੜ ਦੀ ਰੈਲੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੈਲੀ ਦਾ ਮਕਸਦ ਲੋਕਤੰਤਰ ਦਾ ਸਨਮਾਨ ਕਰਨਾ ਨਹੀਂ, ਸਗੋਂ ਦੇਸ਼ ’ਚ ਅਰਾਜਕਤਾ ਫੈਲਾਉਣਾ ਤੇ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨਾ ਤੇ ਦੇਸ਼ ’ਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਕਰਨਾ ਹੈ। ਨੱਢਾ ਨੇ 1 ਨਵੰਬਰ (1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ) ਦੇ ਦਿਨ ਰੈਲੀ ...
ਅਜੀਤ ਡੈਸਕ
02-11-2026