05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ’ਚ 3 ਫ਼ੀਸਦੀ ਦਾ ਵਾਧਾ

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ’ਚ 3 ਫ਼ੀਸਦੀ ਦਾ ਵਾਧਾ

ਅਜੀਤ ਡੈਸਕ 05-11-2026

ਸੂਬੇ ਦੇ ਲੋਕ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼-ਭਗਵੰਤ ਮਾਨ

ਚੰਡੀਗੜ੍ਹ, 4 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਰਾਜ ਦੇ 4 ਲੱਖ ਮੁਲਾਜ਼ਮਾਂ ਅਤੇ 3.5 ਲੱਖ ਪੈਨਸ਼ਨਰਾਂ ਲਈ 3 ਫ਼ੀਸਦੀ ਵਾਧੂ ਡੀ.ਏ. ਦੇਣ ਦਾ ਐਲਾਨ ਕੀਤਾ। ਇਕ ਪੱਤਰਕਾਰ ਸੰਮੇਲਨ ਦੌਰਾਨ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤੋਂ ਮਿਲਣ ਵਾਲਾ ਇਹ 3 ਫ਼ੀਸਦੀ ਡੀ.ਏ. ਦਸੰਬਰ ਮਹੀਨੇ ਦੀ ਤਨਖ਼ਾਹ ਨਾਲ ਮਿਲੇਗਾ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਇਹ ਦੀਵਾਲੀ ਦਾ ਤੋਹਫਾ ਵੀ ਹੈ। ਭਾਰਤ ਸਰਕਾਰ ਵਲੋਂ ਵੀ ਕੁਝ ਦਿਨ ਪਹਿਲਾਂ ਆਪਣੇ ਮੁਲਾਜ਼ਮਾਂ ਲਈ 3 ਫ਼ੀਸਦੀ ਵਾਧੂ ਡੀ.ਏ. ਜਾਰੀ ਕੀਤਾ ਸੀ ਅਤੇ ਰਾਜ ਦੇ ਮੁਲਾਜ਼ਮ ਜਿਨ੍ਹਾਂ ਨੂੰ ਇਸ ਵੇਲੇ 50 ਫ਼ੀਸਦੀ ਡੀ.ਏ. ਮਿਲ ਰਿਹਾ ਹੈ , ਨੂੰ ਹੁਣ 53 ਫ਼ੀਸਦੀ ਡੀ.ਏ. ਮਿਲਣਾ ਸ਼ੁਰੂ ਹੋ ਜਾਵੇਗਾ। ਭਾਰਤ ਸਰਕਾਰ ਦੇ ਮੁਲਾਜ਼ਮਾਂ ਨੂੰ ਇਸ ਵੇਲੇ 63 ਫ਼ੀਸਦੀ ਵਾਧੂ ਡੀ.ਏ. ਮਿਲ ਰਿਹਾ ਹੈ। ਰਾਜ ਸਰਕਾਰ ਦੇ ਅੱਜ ਦੇ ਐਲਾਨ ਅਨੁਸਾਰ ਸਰਕਾਰੀ ਖ਼ਜ਼ਾਨੇ ’ਤੇ 330 ਕਰੋੜ ਦਾ ਵਧੂ ਬੋਝ ਪਵੇਗਾ, ਜਦੋਂਕਿ ਕੁਝ ਮਹੀਨੇ ਪਹਿਲਾਂ ਡੀ.ਏ. ਵਿਚ ਕੀਤੇ ਗਏ ਵਾਧੇ ਨਾਲ ਸਾਲਾਨਾ ਸਰਕਾਰੀ ਖਜ਼ਾਨੇ ’ਤੇ 3988 ਕਰੋੜ ਦਾ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2022 ਦੌਰਾਨ ਜਦੋਂ ਸਾਡੀ ਸਰਕਾਰ ਬਣੀ, ਉਸ ਮੌਕੇ 38 ਫ਼ੀਸਦੀ ਡੀ.ਏ. ਮਿਲ ਰਿਹਾ ਸੀ, ਜੋ ਹੁਣ 58 ਫ਼ੀਸਦੀ ਹੋ ਗਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਹੁਣ ਤਕ 71,777 ਨਵੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 600 ਨੌਕਰੀਆਂ ਆਉਂਦੇ ਕੁਝ ਦਿਨਾਂ ਦੌਰਾਨ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਦੇ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ। ਭਾਜਪਾ ਵਿਚ ਜਾਣ ਵਾਲੇ ਤਿੰਨ ਵਿਧਾਇਕਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੂੰ ਭਾਜਪਾ ਵਿਚ ਜਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਰ ਜਾਣ ਲੈਣੇ ਚਾਹੀਦੇ ਸਨ, ਜੋ ਖ਼ੁਦ ਹੀ ਕਹਿ ਰਹੇ ਹਨ ਕਿ ਭਾਜਪਾ ਵਲੋਂ ਤਾਂ ਪਟਿਆਲਾ ਬਾਰੇ ਕੋਈ ਫੈਸਲਾ ਲੈਣ ਲਈ ਵੀ ਉਨ੍ਹਾਂ ਦੀ ਕਦੀ ਰਾਇ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਧਾਇਕਾਂ ਨੂੰ ਛੇਤੀ ਭਾਜਪਾ ਦੇ ਅਸਲ ਰੂਪ ਦਾ ਪਤਾ ਲੱਗ ਜਾਵੇਗਾ। ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਮੋਗਾ ’ਤੇ ਅੱਜ ਈ.ਡੀ. ਦੀ ਹੋਈ ਰੇਡ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ੍ਹ ਈ.ਡੀ. ਤੇ ਸੀ.ਬੀ.ਆਈ ਦੀ ਰੇਡ ਇਸੇ ਗੱਲ ਦਾ ਸੰਕੇਤ ਹਨ ਕਿ ਚੋਣਾਂ ਦਾ ਐਲਾਨ ਛੇਤੀ ਹੋਣ ਵਾਲਾ ਹੈ।

ਪਿਛਲੀ ਖ਼ਬਰ ਅਗਨੀਵੀਰਾਂ ਦੇ ਸੇਵਾਕਾਲ ’ਚ ਦੋ ਸਾਲ ਦਾ ਵਾਧਾ ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਐੱਫ਼.ਆਈ.ਆਰ. ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।