ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਲੋਕਾਂ ਨੂੰ ਹਾਂ-ਪੱਖੀ ਸੋਚ ਅਪਣਾਉਣ, ਇਕ-ਦੂਜੇ ਪ੍ਰਤੀ ਸਦਭਾਵ ਰੱਖਣ ਅਤੇ ਬਿਹਤਰ ਭਵਿੱਖ ਲਈ ਕੋਸ਼ਿਸ਼ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਾਂਗ ਉਹ ਇਸ ਸਾਲ ਵੀ ਦੇਸ਼ ਦੇ ਬਹਾਦਰ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣਗੇ। ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਪਾਈ ਪੋਸਟ ’ਤੇ ਮੋਦੀ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਆਉਣ ਵਾਲੇ ਦਿਨਾਂ ’ਚ ਤੁਹਾਡੇ ਸਾਰਿਆਂ ਦੇ ਜੀਵਨ ’ਚ ਸ਼ਾਂਤੀ ਤੇ ਖੁਸ਼ਹਾਲੀ ਆਏ। ਮੈਂ ਤੁਹਾਡੇ ਵਾਂਗ ਹੀ ਦੀਵਾਲੀ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਦੀਵਾਲੀ ਦੀ ਪੂਰਵ ਸੰਧਿਆ ’ਤੇ ਪੂਰਾ ਦੇਸ਼ ਰੌਸ਼ਨੀ ਨਾਲ ਜਗਮਗਾ ਰਿਹਾ ਹੈ ਅਤੇ ਇਹ ਹਨੇਰੇ ਖ਼ਿਲਾਫ਼ ਦੇਸ਼ ਦੇ ਸੰਕਲਪ ਨੂੰ ਦਰਸਾਉਂਦਾ ਹੈ। ਮੋਦੀ ਨੇ ਕਿਹਾ ਕਿ ਇਹ ਤਿਉਹਾਰ ਹਨੇਰੇ ’ਤੇ ਰੋਸ਼ਨੀ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਉਮੀਦ ਦੀ ਜਿੱਤ ਦਾ ਤਿਉਹਾਰ ਹੈ। ਦੀਵਾਲੀ ਭਾਰਤ ਦੀਆਂ ਵਿਕਸਿਤ ਪਰੰਪਰਾਵਾਂ ਨੂੰ ਸੰਜੋਣ ਅਤੇ ਆਪਸੀ ਏਕਤਾ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਵੀ ਮੌਕਾ ਹੈ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਨਵੇਂ ਉਤਸ਼ਾਹ ਅਤੇ ਮਜ਼ਬੂਤ ਸੰਕਲਪ ਨਾਲ ਅੱਗੇ ਵਧਣ ਦੀ ਅਪੀਲ ਕਰਦਿਆਂ ਸਾਰਿਆਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਲਈ ਮਿਲ ਕੇ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।
ਦੀਵਾਲੀ ਹਨੇਰੇ ’ਤੇ ਚਾਨਣ ਅਤੇ ਨਿਰਾਸ਼ਾ ’ਤੇ ਉਮੀਦ ਦੀ ਜਿੱਤ ਦਾ ਪ੍ਰਤੀਕ-ਮੋਦੀ
ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਲੋਕਾਂ ਨੂੰ ਹਾਂ-ਪੱਖੀ ਸੋਚ ਅਪਣਾਉਣ, ਇਕ-ਦੂਜੇ ਪ੍ਰਤੀ ਸਦਭਾਵ ਰੱਖਣ ਅਤੇ ਬਿਹਤਰ ਭਵਿੱਖ ਲਈ ਕੋਸ਼ਿਸ਼ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਾਂਗ ਉਹ ਇਸ ਸਾਲ ਵੀ ਦੇਸ਼ ਦੇ ਬਹਾਦਰ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣਗੇ। ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਪਾਈ ਪੋਸਟ ’ਤੇ ਮੋਦੀ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ...
ਅਜੀਤ ਡੈਸਕ
08-11-2026