11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਸੀਨਾ ਕੋਲ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਤੋਂ ਇਲਾਵਾ ਕੋਈ ਕਾਨੂੰਨੀ ਬਦਲ ਨਹੀਂ-ਬੰਗਲਾਦੇਸ਼

ਹਸੀਨਾ ਕੋਲ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਤੋਂ ਇਲਾਵਾ ਕੋਈ ਕਾਨੂੰਨੀ ਬਦਲ ਨਹੀਂ-ਬੰਗਲਾਦੇਸ਼

ਅਜੀਤ ਡੈਸਕ 11-11-2026

ਢਾਕਾ, 10 ਨਵੰਬਰ (ਪੀ. ਟੀ. ਆਈ.)-ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਦੇ ਮੁੱਖ ਸਰਕਾਰੀ ਵਕੀਲ ਮੁਹੰਮਦ ਅਮੀਨੁਲ ਇਸਲਾਮ ਨੇ ਕਿਹਾ ਕਿ ਬੰਗਲਾਦੇਸ਼ ਦੀ ਸੱਤਾ ਤੋਂ ਲਾਹ ਦਿੱਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲ ਹੁਣ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਤੋਂ ਇਲਾਵਾ ਕੋਈ ਹੋਰ ਕਾਨੂੰਨੀ ਬਦਲ ਨਹੀਂ ਬਚਿਆ ਹੈ। ਉਨ੍ਹਾਂ ਹਸੀਨਾ ਨੂੰ ਪਾਸਪੋਰਟ ਜਾਂ ਯਾਤਰਾ ਦਸਤਾਵੇਜ਼ ਜਾਰੀ ਕਰਨ ਦੀ ਕਿਸੇ ਵੀ ਸੰਭਾਵਨਾ ਨੂੰ ਖਾਰਿਜ ਕਰ ਦਿੱਤਾ।ਇਹ ਟਿੱਪਣੀਆਂ ਅਜਿਹੀਆਂ ਖ਼ਬਰਾਂ ਦੇ ਵਿਚਕਾਰ ਆਈਆਂ ਹਨ ਕਿ ਲੰਡਨ ਸਥਿਤ ਇਕ ਕਾਨੂੰਨੀ ਫਰਮ ਨੇ ਨਵੀਂ ਦਿੱਲੀ ਵਿਚ ਬੰਗਲਾਦੇਸ਼ ਹਾਈ ਕਮਿਸ਼ਨ ਨਾਲ ਸੰਪਰਕ ਕਰਕੇ ਹਸੀਨਾ ਲਈ ਨਵਾਂ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਹਸੀਨਾ ਨੇ ਦਸੰਬਰ ਵਿਚ ਦੇਸ਼ ਵਾਪਸ ਆਉਣ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਇੱਛਾ ਪ੍ਰਗਟਾਈ ਹੈ। 79 ਸਾਲਾ ਹਸੀਨਾ ਅਗਸਤ 2024 ਵਿਚ ਬੰਗਲਾਦੇਸ਼ ਤੋਂ ਭੱਜਣ ਤੋਂ ਬਾਅਦ ਭਾਰਤ ਵਿਚ ਰਹਿ ਰਹੀ ਹੈ।

ਪਿਛਲੀ ਖ਼ਬਰ ਸੂਬੇ ਦੇ 6 ਡਿਪਟੀ ਕਮਿਸ਼ਨਰਾਂ ਸਮੇਤ 20 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਅਗਲੀ ਖ਼ਬਰ ਯੂਨੈਸਕੋ ਵਲੋਂ ਮਹਾਂਭਾਰਤ ਦੀ 307 ਸਾਲ ਪੁਰਾਣੀ ਪਾਂਡੁਲਿਪੀ ਨੂੰ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।