11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੂਬੇ ਦੇ 6 ਡਿਪਟੀ ਕਮਿਸ਼ਨਰਾਂ ਸਮੇਤ 20 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ

ਸੂਬੇ ਦੇ 6 ਡਿਪਟੀ ਕਮਿਸ਼ਨਰਾਂ ਸਮੇਤ 20 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ

ਅਜੀਤ ਡੈਸਕ 11-11-2026

ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 6 ਡਿਪਟੀ ਕਮਿਸ਼ਨਰਾਂ ਸਮੇਤ 20 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਵਲੋਂ ਜਾਰੀ ਆਦੇਸ਼ ਅਨੁਸਾਰ ਆਈ.ਏ.ਐਸ. ਅਧਿਕਾਰੀ ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਤੇ ਵਾਧੂ ਚਾਰਜ ਕਮਿਸ਼ਨਰ ਨਗਰ ਨਿਗਮ ਬਰਨਾਲਾ, ਅਦਿਤਿਆ ਡਚਲਵਾਲ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਹਿਮਾਂਸ਼ੂ ਜੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਤੇ ਨਿਰਮਲ ਓਸੇਪਚਨ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ ਲਗਾਇਆ ਗਿਆ ਹੈ। ਇਸੇ ਤਰ੍ਹਾਂ ਆਈ.ਏ.ਐਸ. ਅਧਿਕਾਰੀ ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਟਰਾਂਸਪੋਰਟ, ਰਾਹੁਲ ਨੂੰ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ, ਅਨੁਪਮ ਕਲੇਰ ਨੂੰ ਵਿਸ਼ੇਸ਼ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ, ਹਰਪ੍ਰੀਤ ਸਿੰਘ ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ, ਮਨੀਸ਼ਾ ਰਾਣਾ ਨੂੰ ਡਾਇਰੈਕਟਰ ਸੂਚਨਾ ਤਕਨੀਕ ਉਦਯੋਗ ਤਰੱਕੀ, ਨਿਕਾਸ ਕੁਮਾਰ ਨੂੰ ਵਧੀਕ ਸਕੱਤਰ ਤਾਲਮੇਲ, ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ਨਾ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਡੈਵੀ ਗੋਇਲ ਨੂੰ ਵਧੀਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੁਨੀਲ ਨੂੰ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਰਾਜੇਸ਼ ਕੁਮਾਰ ਮੀਨਾ ਨੂੰ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ, ਆਯੂਸ਼ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ ਮਾਨਸਾ, ਪੱਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ੍ਰੇਯਾਂਸੀ ਜੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਲਗਾਇਆ ਗਿਆ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ‘ਡਿਜੀਟਲ ਅਰੈਸਟ’ ਨੂੰ ਰੋਕਣ ਲਈ ਉਪਾਵਾਂ ਦੀ ਜਾਣਕਾਰੀ ਮੰਗੀ ਅਗਲੀ ਖ਼ਬਰ ਹਸੀਨਾ ਕੋਲ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਤੋਂ ਇਲਾਵਾ ਕੋਈ ਕਾਨੂੰਨੀ ਬਦਲ ਨਹੀਂ-ਬੰਗਲਾਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।