ਪਟਿਆਲਾ, 11 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪੀ.ਆਰ.ਟੀ.ਸੀ. ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸੰਬੰਧੀ ਡਾਕਟਰਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਐਸ.ਡੀ.ਐਮ. ਗੁਰਦੇਵ ਸਿੰਘ ਮੌਜੂਦ ਸਨ । ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 14 ਜ਼ਖ਼ਮੀਆਂ ਨੂੰ ਸੰਗਰੂਰ ਦੇ ਹਸਪਤਾਲ ਤੇ 11 ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ ਅਤੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਜ਼ਖ਼ਮੀਆਂ ਦਾ ਰਾਜਿੰਦਰਾ ਹਸਪਤਾਲ ’ਚ ਹਾਲ-ਚਾਲ ਜਾਣਿਆ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਜ਼ਖ਼ਮੀਆਂ ਦਾ ਰਾਜਿੰਦਰਾ ਹਸਪਤਾਲ ’ਚ ਹਾਲ-ਚਾਲ ਜਾਣਿਆ
ਅਜੀਤ ਡੈਸਕ
12-11-2026