11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨ ਹਮੇਸ਼ਾ ਸਰਕਾਰ ਦੀ ਪਹਿਲੀ ਤਰਜੀਹ-ਮੋਦੀ

ਕਿਸਾਨ ਹਮੇਸ਼ਾ ਸਰਕਾਰ ਦੀ ਪਹਿਲੀ ਤਰਜੀਹ-ਮੋਦੀ

ਅਜੀਤ ਡੈਸਕ 12-11-2026

ਨਵੀਂ ਦਿੱਲੀ, 11 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਵਲੋਂ ਹਾੜ੍ਹੀ ਦੇ ਸੀਜ਼ਨ 2026-27 ਲਈ ਫਾਸਫੇਟਿਕ ਤੇ ਪੋਟਾਸ਼ ਖਾਦਾਂ ਦੀਆਂ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ ਦੀਆਂ ਦਰਾਂ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨ ਹਮੇਸ਼ਾਂ ਸਰਕਾਰ ਦੀ ਪਹਿਲੀ ਤਰਜੀਹ ਰਹੇ ਹਨ । ਮੋਦੀ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤਾਂ ਦੇ ਉਤਾਰ-ਚੜ੍ਹਾਅ ਦਾ ਸਾਡੇ ਕਿਸਾਨ ਭੈਣਾਂ-ਭਰਾਵਾਂ ’ਤੇ ਕੋਈ ਅਸਰ ਨਹੀਂ ਪਵੇਗਾ, ਉੱਥੇ ਹੀ ਉਨ੍ਹਾਂ ਨੂੰ ਖਾਦਾਂ ਵਾਜਬ ਤੇ ਕਿਫਾਇਤੀ ਕੀਮਤਾਂ ’ਤੇ ਮਿਲਦੀਆਂ ਰਹਿਣਗੀਆਂ।

ਪਿਛਲੀ ਖ਼ਬਰ ਕੇਂਦਰ ਵਲੋਂ ਖਾਦਾਂ ’ਤੇ 62,370 ਕਰੋੜ ਦੀ ਸਬਸਿਡੀ ਨੂੰ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਆਉਣ ਵਾਲੇ ਸਮੇਂ ’ਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।