14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਰਾਚੀ ਬੰਦਰਗਾਹ ’ਤੇ ਫਸਿਆ ਭਾਰਤੀ ਮਲਾਹ

ਕਰਾਚੀ ਬੰਦਰਗਾਹ ’ਤੇ ਫਸਿਆ ਭਾਰਤੀ ਮਲਾਹ

ਅਜੀਤ ਡੈਸਕ 14-11-2026

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)- ਕਰਾਚੀ ਬੰਦਰਗਾਹ ‘ਤੇ ਭਾਰਤੀ ਮਲਾਹ ਦੇ ਫਸੇ ਹੋਣ ਦੀਆਂ ਖ਼ਬਰਾਂ ਵਿਚਕਾਰ ਭਾਰਤ ਨੇ ਕਿਹਾ ਕਿ ਉਸ ਨੇ ਪਾਕਿਸਤਾਨੀ ਧਿਰ ਕੋਲ ਕੌਂਸਲਰ ਪਹੁੰਚ ਦੀ ਮੰਗ ਕੀਤੀ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅਸੀਂ ਉਥੇ ਮੌਜੂਦ ਇਨ੍ਹਾਂ ਲੋਕਾਂ ਦੇ ਸੰਪਰਕ ਵਿਚ ਹਾਂ ਅਤੇ ਨਾਲ ਹੀ ਉਨ੍ਹਾਂ ਦੇ ਮਾਲਕ ਭਾਵ ਸ਼ਿਪਿੰਗ ਕੰਪਨੀ ਅਤੇ ਉਨ੍ਹਾਂ ਦੇ ਏਜੰਟ ਨਾਲ ਵੀ ਗੱਲਬਾਤ ਕਰ ਰਹੇ ਹਾਂ ਅਤੇ ਅਸੀਂ ਇਸ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੂੰ ਇਕ ਭਾਰਤੀ ਵਪਾਰਕ ਜਹਾਜ਼ ਅਧਿਕਾਰੀ ਬਾਰੇ ਪੁੱਛਿਆ ਗਿਆ ਸੀ, ਜੋ ਕਥਿਤ ਤੌਰ ‘ਤੇ ਪੰਜ ਹੋਰ ਅਮਲੇ ਦੇ ਮੈਂਬਰਾਂ ਸਮੇਤ ਕਰਾਚੀ ਬੰਦਰਗਾਹ ‘ਤੇ ਫਸਿਆ ਹੋਇਆ ਹੈ ਅਤੇ ਜਿਸ ਦੇ ਪਰਿਵਾਰਕ ਮੈਂਬਰ ਪਿਛਲੇ ਕਈ ਮਹੀਨਿਆਂ ਤੋਂ ਉਸ ਨੂੰ ਵਾਪਸ ਘਰ ਲਿਆਉਣ ਲਈ ਅਧਿਕਾਰੀਆਂ ਨੂੰ ਅਪੀਲ ਕਰ ਰਹੇ ਹਨ।

ਪਿਛਲੀ ਖ਼ਬਰ ‘ ਆਪ’ ਦੀ ਸਿਆਸਤ ਪਿੱਛੇ ਗੈਂਗਸਟਰਾਂ ਦਾ ਪਰਛਾਵਾਂ, ਪੰਜਾਬ ਨੂੰ ਭੁਗਤਣੇ ਪੈਣਗੇ ਨਤੀਜੇ-ਜਾਖੜ ਅਗਲੀ ਖ਼ਬਰ ਹਿਮਾਚਲ ’ਚ ਤਾਜ਼ਾ ਬਰਫ਼ਬਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।