17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਿੱਖ ਵਿਰਾਸਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ-ਭਾਜਪਾ ਆਗੂ

ਸਿੱਖ ਵਿਰਾਸਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ-ਭਾਜਪਾ ਆਗੂ

ਅਜੀਤ ਡੈਸਕ 18-11-2026

ਨਵੀਂ ਦਿੱਲੀ, 17 ਨਵੰਬਰ (ਪੀ.ਟੀ.ਆਈ.)-ਭਾਜਪਾ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਲੀਪੀਨਜ਼ ਦੇ ਮਨੀਲਾ ਸਥਿਤ ਗੁਰਦੁਆਰਾ ਖ਼ਾਲਸਾ ਦੀਵਾਨ ਦਾ ਦੌਰਾ ਸਿੱਖ ਵਿਰਾਸਤ ਪ੍ਰਤੀ ਉਨ੍ਹਾਂ ਦੇ ਡੂੰਘੇ ਸਤਿਕਾਰ ਅਤੇ ਇਸ ਭਾਈਚਾਰੇ ਦੀ ਧਾਰਮਿਕ ਤੇ ਸੱਭਿਆਚਾਰਕ ਪਛਾਣ ਨੂੰ ਸੁਰੱਖਿਅਤ ਰੱਖਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।‘ਐਕਸ’ ’ਤੇ ਇਕ ਪੋਸਟ ’ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਜਿਹੇ ਕਈ ਦੌਰਿਆਂ ਦਾ ਜ਼ਿਕਰ ਕੀਤਾ ਜਿਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਵਿਦੇਸ਼ਾਂ ’ਚ ਸਿੱਖ ਧਾਰਮਿਕ ਸੰਸਥਾਵਾਂ ਅਤੇ ਪ੍ਰਵਾਸੀ ਸਿੱਖ ਭਾਈਚਾਰੇ ਨਾਲ ਮੁਲਾਕਾਤਾਂ ਕੀਤੀਆਂ। ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਤਰੁਣ ਚੁੱਘ ਨੇ ਮਨੀਲਾ ’ਚ ਇਤਿਹਾਸਕ ਗੁਰਦੁਆਰੇ ਦੇ ਮੋਦੀ ਦੇ ਦੌਰੇ ਅਤੇ ਉੱਥੇ ਇਸ ਦੀ ਮੁੜ ਉਸਾਰੀ ਲਈ ਨੀਂਹ ਪੱਥਰ ਰੱਖਣ ਨੂੰ, ਸਿੱਖ ਗੁਰੂਆਂ, ਪਰੰਪਰਾਵਾਂ ਅਤੇ ਦੁਨੀਆ ਭਰ ’ਚ ਵਸੇ ਪੰਜਾਬੀ-ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਡੂੰਘੀ ਸ਼ਰਧਾ ਦਾ ਇਕ ਜੀਵੰਤ ਪ੍ਰਮਾਣ ਕਰਾਰ ਦਿੱਤਾ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਨੀਂਹ ਪੱਥਰ ਰੱਖਣ ਦੇ ਸਮਾਗਮ ’ਚ ਮੋਦੀ ਦੀ ਸ਼ਮੂਲੀਅਤ ਦਾ ਸਵਾਗਤ ਕੀਤਾ ਤੇ ਇਸ ਨੂੰ ਸਿੱਖ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਦੱਸਿਆ। ਢਿੱਲੋਂ ਨੇ ਕਿਹਾ ਕਿ ਭਾਰਤ ਤੋਂ ਹਜ਼ਾਰਾਂ ਮੀਲ ਦੂਰ ਹੋਣ ਦੇ ਬਾਵਜੂਦ, ਇਹ ਗੁਰਦੁਆਰਾ ਭਾਰਤੀ ਅਤੇ ਸਿੱਖ ਭਾਈਚਾਰਿਆਂ ਦੇ ਦਿਲਾਂ ’ਚ ਇਕ ਵਿਸ਼ੇਸ਼ ਸਥਾਨ ਰੱਖਦਾ ਹੈ।  ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਸਮੁੱਚੇ ਸਿੱਖ ਭਾਈਚਾਰੇ ਅਤੇ ਸਾਰੇ ਪੰਜਾਬੀਆਂ ਲਈ ਬਹੁਤ ਮਾਣ, ਫਖ਼ਰ ਅਤੇ ਖੁਸ਼ੀ ਦੀ ਗੱਲ ਦੱਸਿਆ।

ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਹੀ ਕਰਨਗੇ-ਪਾਟਿਲ ਅਗਲੀ ਖ਼ਬਰ ਮੋਦੀ ਨੇ ਫਰਸ਼ ਤੋਂ ਚੁੱਕਿਆ ਤਿਰੰਗੇ ਦੇ ਨਿਸ਼ਾਨ ਵਾਲਾ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।