ਆਦਮਪੁਰ, 18 ਨਵੰਬਰ (ਰਮਨ ਦਵੇਸਰ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਦਮਪੁਰ ਹਵਾਈ ਅੱਡੇ ’ਤੇ ਪਹੁੰਚੇ, ਜਿਥੇ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਨਿਤਿਨ ਨਬੀਨ ਅੱਜ ਜਲੰਧਰ ਦੇ ਰਾਏਪੁਰ ਰਸੂਲਪੁਰ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਸਮਰਸਤਾ ਯਾਤਰਾ ਨੂੰ ਹਰੀ ਝੰਡੀ ਦੇਣ ਲਈ ਪਹੁੰਚੇ ਹਨ । ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਜੈਵੀਰ ਸ਼ੇਰਗਿੱਲ, ਦਿਆਲ ਸਿੰਘ ਸੋਢੀ, ਭਾਨੂ ਪ੍ਰਤਾਪ ਸਾਬਕਾ ਵਿਧਾਇਕ, ਡਾ. ਹਰਬੰਸ ਲਾਲ ਸੂਬਾ ਮੀਤ ਪ੍ਰਧਾਨ, ਜੈਸਮੀਨ ਸੰਧਾਵਾਲੀਆ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਆਦਮਪੁਰ ਹਵਾਈ ਅੱਡੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ
ਆਦਮਪੁਰ ਹਵਾਈ ਅੱਡੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ
ਅਜੀਤ ਡੈਸਕ
19-11-2026