18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਕਾਂਗਰਸ ਦੀ 42 ਮੈਂਬਰੀ ਚੋਣ ਕਮੇਟੀ ਦਾ ਗਠਨ

ਪੰਜਾਬ ਕਾਂਗਰਸ ਦੀ 42 ਮੈਂਬਰੀ ਚੋਣ ਕਮੇਟੀ ਦਾ ਗਠਨ

ਅਜੀਤ ਡੈਸਕ 19-11-2026

ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ
 ਬਾਜਵਾ, ਚੰਨੀ, ਰੰਧਾਵਾ, ਵੜਿੰਗ, ਸੋਨੀ ਤੇ ਤਿਵਾੜੀ ਵਰਗੇ ਦਿੱਗਜ ਆਗੂ ਵੀ ਸ਼ਾਮਿਲ

ਨਵੀਂ ਦਿੱਲੀ, 18 ਨਵੰਬਰ (ਯੂ. ਐਨ. ਆਈ. )-ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਦਿਆਂ ਪੰਜਾਬ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦਾ ਚੇਅਰਮੈਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ, ਸਾਬਕਾ ਮੁੱਖ ਮੰਤਰੀਆਂ, ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ ਅਤੇ ਸੰਗਠਨ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਮੇਟੀ ’ਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ’ਚ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਸੀਨੀਅਰ ਆਗੂ ਵੀ ਸ਼ਾਮਿਲ ਹਨ । ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਮੇਟੀ ਦੇ ਗਠਨ ਸੰਬੰਧੀ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਸੂਚੀ ’ਚ ਸ਼ਾਮਿਲ ਹੋਰਨਾਂ ਸੀਨੀਅਰ ਆਗੂਆਂ ’ਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਵਿਜੈ ਇੰਦਰ ਸਿੰਗਲਾ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਖ ਖਹਿਰਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਿੰਦਰ ਗਾਂਧੀ, ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਡਾ. ਮਾਲਤੀ ਥਾਪਰ, ਰਾਣਾ ਕੰਵਰਪਾਲ ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਕੈਪਟਨ ਸੰਦੀਪ ਸਿੰਘ ਸਿੱਧੂ, ਅਜੀਤਇੰਦਰ ਸਿੰਘ ਮੋਫਰ, ਪ੍ਰੋ. ਐਮੂਨਲ ਨਾਹਰ ਚੋਣ ਕਮੇਟੀ ’ਚ ਸ਼ਾਮਿਲ ਹਨ । ਇਹ ਕਮੇਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤਿਆਰ ਕਰਨ, ਚੋਣ ਸਰਗਰਮੀਆਂ ਵਿਚ ਤਾਲਮੇਲ ਬਣਾਉਣ ਤੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ । ਜ਼ਿਕਰਯੋਗ ਹੈ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 117 ਵਿਚੋਂ ਵੱਡਾ ਬਹੁਮਤ ਹਾਸਿਲ ਕਰਕੇ ਸਰਕਾਰ ਬਣਾਈ ਸੀ, ਜਦਕਿ ਕਾਂਗਰਸ ਸਿਰਫ਼ 18 ਸੀਟਾਂ ਤੱਕ ਸਿਮਟ ਗਈ ਸੀ । ਹੁਣ ਨਵੀਂ ਚੋਣ ਕਮੇਟੀ ਦੇ ਗਠਨ ਨਾਲ ਕਾਂਗਰਸ ਨੇ ਅਗਲੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਹੈ।

ਪਿਛਲੀ ਖ਼ਬਰ ਐੱਨ.ਆਈ.ਏ. ਵਲੋਂ ਕੇ.ਜੀ.ਐੱਫ. ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਗ੍ਰਿਫ਼ਤਾਰ ਅਗਲੀ ਖ਼ਬਰ ਗੁਜਰਾਤ ਰਾਹੀਂ ਆ ਰਹੇ ਨਸ਼ੇ ਨੂੰ ਰੋਕਣ ਲਈ ਭਾਜਪਾ ਨੇ ਕੀ ਕਦਮ ਚੁੱਕੇ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।