20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ’ਚ ਸਾਰੇ ਪੋਲਿੰਗ ਬੂਥਾਂ ’ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ’ਚ ਸਾਰੇ ਪੋਲਿੰਗ ਬੂਥਾਂ ’ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 21-11-2026

ਚੰਡੀਗੜ੍ਹ, 20 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ’ਚ ਵੋਟਰ ਸੂਚੀਆਂ ਨੂੰ ਗਲਤੀ ਰਹਿਤ ਬਣਾਉਣ ਤੇ ਹਰੇਕ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਨਾਲ ਜੋੜਨ ਦੇ ਮਕਸਦ ਨਾਲ ਭਾਰਤੀ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਸੰਖੇਪ ਸੋਧ (ਐਸ.ਐਸ.ਆਰ.) 2027 ਤਹਿਤ 22 ਨਵੰਬਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਵੋਟਰਾਂ ਨੂੰ ਵੋਟਰ ਸੂਚੀਆਂ ਨਾਲ ਸੰਬੰਧਿਤ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਵੋਟਰ ਖਰੜਾ ਵੋਟਰ ਸੂਚੀ ’ਚ ਆਪਣਾ ਨਾਂਅ ਅਤੇ ਹੋਰ ਵੇਰਵੇ ਚੈੱਕ ਕਰ ਸਕਣਗੇ। ਜੇਕਰ ਕਿਸੇ ਵੋਟਰ ਦੇ ਨਾਂਅ ਜਾਂ ਹੋਰ ਜਾਣਕਾਰੀ ਵਿਚ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਹ ਇਸ ਨੂੰ ਠੀਕ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਂਅ ਹਾਲੇ ਤੱਕ ਵੋਟਰ ਸੂਚੀ ’ਚ ਦਰਜ ਨਹੀਂ ਹੋਏ, ਉਹ ਨਵੇਂ ਸਿਰੇ ਤੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐੱਸ.ਐੱਸ.ਆਰ. 2027 ਤਹਿਤ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਦੀ ਮਿਤੀ 1 ਜਨਵਰੀ, 2027 ਨਿਰਧਾਰਤ ਕੀਤੀ ਗਈ ਹੈ। ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਕੋਈ ਵੀ ਨਾਗਰਿਕ ਵੋਟਰ ਸੂਚੀ ’ਚ ਆਪਣਾ ਨਾਂਅ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ-6 ਭਰ ਕੇ ਅਰਜ਼ੀ ਦੇ ਸਕਦਾ ਹੈ। ਇਸ ਤਰ੍ਹਾਂ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਹੋਣ ਵਾਲੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਦਾ ਮੌਕਾ ਮਿਲੇਗਾ।
ਐੱਸ.ਐੱਸ.ਆਰ. 2027 ਦੇ ਨਿਰਧਾਰਤ ਪ੍ਰੋਗਰਾਮ ਬਾਰੇ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 22 ਨਵੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ’ਚ ਪਹੁੰਚ ਕੇ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣਾ ਨਾਂਅ ਵੋਟਰ ਸੂਚੀ ’ਚ ਦਰਜ ਕਰਵਾਉਣ।

ਪਿਛਲੀ ਖ਼ਬਰ ਰਾਜਪੁਰਾ ਸਮੇਤ 5 ਥਰਮਲ ਪਲਾਂਟਾਂ ਦੇ 6 ਯੂਨਿਟ ਹੋਏ ਬੰਦ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ 2027-ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਚੋਣ ਅਮਲ ਲਈ ਉੱਚ-ਪੱਧਰੀ ਅੰਤਰਰਾਜੀ ਤਾਲਮੇਲ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।