22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

12 ਸਾਲਾਂ ’ਚ 50 ਕਰੋੜ ਲੋਕਾਂ ਨੂੰ ਗ਼ਰੀਬੀ ’ਚੋਂ ਬਾਹਰ ਕੱਢਿਆ-ਮੋਦੀ

ਵੈਸ਼ਾਲੀ, 21 ਨਵੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 12 ਸਾਲਾਂ ਦੇ ਕਾਰਜਕਾਲ ਦੌਰਾਨ 50 ਕਰੋੜ ਲੋਕਾਂ ਨੂੰ ਗਰੀਬੀ ’ਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੇ ਦਹਾਕਿਆਂ ਤੱਕ ਗਰੀਬੀ ਹਟਾਉਣ ਦੇ ਨਾਅਰਿਆਂ ਰਾਹੀਂ ਲੋਕਾਂ ਤੋਂ ਵੋਟਾਂ ਹਾਸਿਲ ਕੀਤੀਆਂ, ਪਰ ਇਸ ਦਿਸ਼ਾ ’ਚ ਠੋਸ ਕੰਮ ਨਹੀਂ ਕੀਤਾ। ਮੋਦੀ ਨੇ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਜਾਫਰਪੱਟੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ 34 ਹਜ਼ਾਰ ਕਰੋੜ...

ਅਜੀਤ ਡੈਸਕ 22-11-2026

ਵੈਸ਼ਾਲੀ, 21 ਨਵੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 12 ਸਾਲਾਂ ਦੇ ਕਾਰਜਕਾਲ ਦੌਰਾਨ 50 ਕਰੋੜ ਲੋਕਾਂ ਨੂੰ ਗਰੀਬੀ ’ਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੇ ਦਹਾਕਿਆਂ ਤੱਕ ਗਰੀਬੀ ਹਟਾਉਣ ਦੇ ਨਾਅਰਿਆਂ ਰਾਹੀਂ ਲੋਕਾਂ ਤੋਂ ਵੋਟਾਂ ਹਾਸਿਲ ਕੀਤੀਆਂ, ਪਰ ਇਸ ਦਿਸ਼ਾ ’ਚ ਠੋਸ ਕੰਮ ਨਹੀਂ ਕੀਤਾ। ਮੋਦੀ ਨੇ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਜਾਫਰਪੱਟੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ 34 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 227 ਬੁਨਿਆਦੀ ਢਾਂਚੇ ਤੇ ਵਿਕਾਸ ਪ੍ਰਾਜੈਕਟ ਦੇਸ਼ ਨੂੰ ਸਮਰਪਿਤ ਕੀਤੇ। ਇਨ੍ਹਾਂ ’ਚ ਗੰਗਾ ਦਰਿਆ ’ਤੇ ਬਣਿਆ 4,280 ਕਰੋੜ ਰੁਪਏ ਦੀ ਲਾਗਤ ਵਾਲਾ ‘ਨਿਤਿਸ਼ ਸੇਤੂ’ ਵੀ ਸ਼ਾਮਿਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗਰੀਬੀ ਖ਼ਤਮ ਕਰਨ ਦੇ ਵਾਅਦੇ ਕਰਕੇ ਦਹਾਕਿਆਂ ਤੱਕ ਸਿਆਸਤ ਕੀਤੀ, ਜਦਕਿ ਮੌਜੂਦਾ ਸਰਕਾਰ ਨੇ 12 ਸਾਲਾਂ ’ਚ 50 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਦਿੱਤਾ ਜਾ ਰਿਹਾ ਹੈ, ਲੱਖਾਂ ਲੋਕਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਏ ਗਏ ਹਨ ਤੇ ਮੁਫ਼ਤ ਇਲਾਜ ਦੀ ਸਹੂਲਤ ਵੀ ਦਿੱਤੀ ਗਈ ਹੈ। ਮੋਦੀ ਨੇ ਕਿਹਾ ਕਿ ਬਿਹਾਰ ’ਚ ਕੇਂਦਰ ਤੇ ਸੂਬੇ ਦੀ ਐੱਨ.ਡੀ.ਏ. ਸਰਕਾਰ ਦੇ ਸਾਂਝੇ ਯਤਨਾਂ ਨਾਲ ਕੇਂਦਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਗਰੀਬੀ ਵਿਰੁੱਧ ਮੁਹਿੰਮ ’ਚ ਸੂਬੇ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਾਂਗਰਸ-ਆਰ.ਜੇ.ਡੀ. ਗੱਠਜੋੜ ਦੇ ਪਿਛਲੇ ਸ਼ਾਸਨ ’ਤੇ ਵੀ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਅੱਜ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ’ਚ ਗੰਗਾ ਦਰਿਆ ’ਤੇ ਬਣੇ ਛੇ ਮਾਰਗੀ ‘ਨਿਤਿਸ਼ ਸੇਤੂ’ ਦਾ ਉਦਘਾਟਨ ਕੀਤਾ। ਇਹ ਪੁਲ ਉੱਤਰੀ ਤੇ ਦੱਖਣੀ ਬਿਹਾਰ ਵਿਚਕਾਰ ਸੰਪਰਕ ਨੂੰ ਹੋਰ ਮਜ਼ਬੂਤ ਕਰੇਗਾ। 19.7 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ’ਚ 9.7 ਕਿਲੋਮੀਟਰ ਲੰਬਾ ਮੁੱਖ ਪੁਲ ਤੇ 10 ਕਿਲੋਮੀਟਰ ਲੰਬੀਆਂ ਪਹੁੰਚ ਸੜਕਾਂ ਸ਼ਾਮਿਲ ਹਨ। ਇਹ ਪੁਲ ਪਟਨਾ ਜ਼ਿਲ੍ਹੇ ਦੇ ਕੱਚੀ ਦਰਗਾਹ ਨੂੰ ਵੈਸ਼ਾਲੀ ਜ਼ਿਲ੍ਹੇ ਦੇ ਬਿਦੂਪੁਰ ਨਾਲ ਜੋੜਦਾ ਹੈ। ਇਸ ਦਾ ਨਾਂਅ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਨਾਂਅ ’ਤੇ ਰੱਖਿਆ ਗਿਆ ਹੈ। ਇਸ ਪੁਲ ਦੇ ਚਾਲੂ ਹੋਣ ਨਾਲ ਮਹਾਤਮਾ ਗਾਂਧੀ ਸੇਤੂ ਤੇ ਜੇ.ਪੀ. ਸੇਤੂ ’ਤੇ ਆਵਾਜਾਈ ਦਾ ਦਬਾਅ ਘਟਣ ਦੇ ਨਾਲ-ਨਾਲ ਉੱਤਰੀ ਤੇ ਦੱਖਣੀ ਬਿਹਾਰ ਵਿਚਕਾਰ ਸਫ਼ਰ ਦਾ ਸਮਾਂ ਵੀ ਘਟੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਬਿਹਾਰ ਵਿਚ ਲਗਭਗ 34,470 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖੇ, ਜਦੋਂਕਿ ਬਿਹਾਰ ’ਚ 100 ਪ੍ਰਧਾਨ ਮੰਤਰੀ ਈ-ਬੱਸਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ 26,900 ਤੋਂ ਵੱਧ ਲਾਭਪਾਤਰੀਆਂ ਲਈ ਗ੍ਰਹਿ ਪ੍ਰਵੇਸ਼ ਸਮਾਗਮ ਵੀ ਕਰਵਾਇਆ ਗਿਆ। ਪ੍ਰਧਾਨ ਮੰਤਰੀ ਦੀ ਇਸ ਫੇਰੀ ਦੌਰਾਨ ਮੁੱਖ ਮੰਤਰੀ ਸਮਰਾਟ ਚੌਧਰੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਹੋਰ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਭਾਜਪਾ ਆਗੂ ਸਤਨਾਮ ਬਿੱਟਾ ਦਾ ਬਰਮਿੰਘਮ ਵਿਖੇ ਪੁੱਜਣ ’ਤੇ ਸਵਾਗਤ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਭਾਵਨਾ ਨਾਲ ਸਜਾਇਆ ਸ਼ਹਿਰ ... ਐੱਮ. ਐੱਸ. ਲੋਹੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।