22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜਥੇਦਾਰ ਗੜਗੱਜ ਦੀ ਅਗਵਾਈ ਹੇਠ ਰਵਾਨਾ ਹੋਇਆ ਜਥਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦੇ ਪ੍ਰਬੰਧਾਂ ਅਧੀਨ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ..

ਅਜੀਤ ਡੈਸਕ 23-11-2026

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦੇ ਪ੍ਰਬੰਧਾਂ ਅਧੀਨ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ (ਚੀਫ਼-85) ਵੀ ਸ਼ਾਮਿਲ ਹਨ। ਜਥੇ ਦੀ ਰਵਾਨਗੀ ਦੀ ਅਰਦਾਸ ਜਥੇਦਾਰ ਗੜਗੱਜ ਵਲੋਂ ਕੀਤੀ ਗਈ, ਜਿਸ ਮਗਰੋਂ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਵਲੋਂ ਜਥੇ ਨਾਲ ਜਾ ਰਹੇ ਪੰਜ ਪਿਆਰੇ ਸਾਹਿਬਾਨ, ਮੈਂਬਰਾਂ ਤੇ ਸ਼ਰਧਾਲੂਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ’ਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਿਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ। ਇਹ ਅਰਦਾਸ ਸਿੱਖ ਸੰਗਤ ਦੇ ਦਿਲਾਂ ’ਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਤੇ ਪਿਆਰ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਪਿਆ ਲਾਂਘਾ ਵੀ ਜਲਦ ਖੁੱਲ੍ਹੇ ਇਹ ਕੌਮ ਦੀ ਅਰਦਾਸ ਹੈ। ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਕਰੇਗਾ ਤੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਭਾਰਤ ਵਾਪਸ ਪਰਤ ਆਵੇਗਾ। ਇਸ ਮੌਕੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸਹਾ: ਸੁਪ੍ਰਿੰਟੈਂਡੈਂਟ ਪ੍ਰਭਜੋਤ ਸਿੰਘ ਸਮੇਤ ਹੋਰ ਮੌਜੂਦ ਸਨ।

ਪਿਛਲੀ ਖ਼ਬਰ ਪ੍ਰਦੂਸ਼ਣ ਰੋਕਥਾਮ ਕਾਰਜ ਯੋਜਨਾਵਾਂ ਨੂੰ ਲਾਗੂ ਕਰਨ ਸੰਬੰਧੀ ਦਿੱਲੀ ਤੇ ਗੁਆਂਢੀ ਸੂਬਿਆਂ ਦਾ ‘ਰਿਪੋਰਟ ਕਾਰਡ’ ਜਾਰੀ ਅਗਲੀ ਖ਼ਬਰ 500 ਹੈਕਟੇਅਰ ਤੱਕ ਦੇ ਗੈਰ-ਕੋਲਾ ਖਣਨ ਪ੍ਰਾਜੈਕਟਾਂ ਦੀ ਵਾਤਾਵਰਨ ਮਨਜ਼ੂਰੀ ਹੁਣ ਸੂਬਾ ਪੱਧਰ ’ਤੇ ਹੋਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।