23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਅਲੌਕਿਕ ਨਗਰ ਕੀਰਤਨ

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਅਲੌਕਿਕ ਨਗਰ ਕੀਰਤਨ

ਅਜੀਤ ਡੈਸਕ 24-11-2026

ਸੁਲਤਾਨਪੁਰ ਲੋਧੀ (ਕਪੂਰਥਲਾ), 23 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਚ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਅਰਦਾਸ ਕੀਤੀ ਗਈ। ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖ਼ੂਬਸੂਰਤ ਫੁੱਲਾਂ ਨਾਲ ਸਜਾਈ ਗਈ ਪਾਲਕੀ ’ਚ ਸੁਸ਼ੋਭਿਤ ਕੀਤੇ। ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਜੈਕਾਰੇ ਗੁੰਜਾਏ। ਨਗਰ ਕੀਰਤਨ ਦੀ ਰਵਾਨਗੀ ਮੌਕੇ ਉੱਘੇ ਸੰਤ ਮਹਾਂਪੁਰਸ਼ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਅਰਦਾਸ ਕੀਤੀ। ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਸ੍ਰੀ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਤੇ ਸੰਗਤ ਨੂੰ ਪਾਸਪੋਰਟ ਤੋਂ ਛੋਟ ਦਿੱਤੀ ਜਾਵੇ। ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ, ਨਿਸ਼ਕਾਮ ਸੇਵਕ ਜਥੇ ਨਾਲ ਸੰਬੰਧਿਤ ਭਾਈ ਇੰਦਰਜੀਤ ਸਿੰਘ ਯੂ.ਕੇ., ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸੇਵਾ ਸਿੰਘ, ਬਾਬਾ ਮਹਿੰਦਰ ਸਿੰਘ, ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਪਰਮਜੀਤ ਸਿੰਘ ਰਾਏਪੁਰ, ਭਾਈ ਚਰਨ ਸਿੰਘ ਬੂਹ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਉੱਘੇ ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਗਿੱਲ, ਸਤਨਾਮ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਮਾਤਾ ਸੇਵਾ ਸੁਲੱਖਣੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਨਾਮ ਸਿੰਘ ਰਿਆੜ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਵਧੀਕ ਮੈਨੇਜਰ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਵਧੀਕ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸੁੱਚਾ ਸਿੰਘ ਮਿਰਜ਼ਾਪੁਰ, ਸ਼ਮਸ਼ੇਰ ਸਿੰਘ ਭਰੋਆਣਾ, ਬੀਬੀ ਬਲਜੀਤ ਕੌਰ ਕਮਾਲਪੁਰ, ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਮਨਜੀਤ ਸਿੰਘ ਗੋਲਡੀ, ਇਲਾਕੇ ਦੀ ਸੰਗਤ, ਸਕੂਲਾਂ ਦੇ ਵਿਦਿਆਰਥੀ ਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਉਦੇਕਰਨ ਦੇ ਸਰਪੰਚ ਤੇ ਪੈਰਾਗਲਾਈਡਿੰਗ ਪੈਰਾਮੋਟਰ ਪਾਈਲਟ ਸਰਪੰਚ ਸੁਖਚਰਨ ਸਿੰਘ ਬਰਾੜ ਨੇ ਪੈਰਾਗਲਾਈਡਿੰਗ ਰਾਹੀਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੇ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਪੁੱਜਣ ’ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਰਜਿੰਦਰ ਸਿੰਘ ਤਕੀਆ, ਤੇਜਵੰਤ ਸਿੰਘ, ਨਵਨੀਤ ਸਿੰਘ ਚੀਮਾ, ਦੀਪਕ ਧੀਰ ਰਾਜੂ, ਅਮਰਜੀਤ ਸਿੰਘ ਖਿੰਡਾ, ਜਗਜੀਤ ਸਿੰਘ ਚੰਦੀ, ਤੇਜਿੰਦਰ ਸਿੰਘ ਰਾਮਪੁਰ ਜਗੀਰ, ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਕਾਸ਼ਦੀਪ ਸਿੰਘ, ਨੰਬਰਦਾਰ ਜਤਿੰਦਰਜੀਤ ਸਿੰਘ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਬਲਦੇਵ ਸਿੰਘ ਮੰਗਾ, ਸਰਪੰਚ ਮੇਜਰ ਸਿੰਘ ਜੈਨਪੁਰ, ਸ੍ਰੀ ਨਾਨਕ ਹੱਟ ਵਿਖੇ ਉੱਘੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ, ਕੌਂਸਲਰ ਗੁਰਵਿੰਦਰ ਕੌਰ, ਸੁਰਜੀਤ ਸਿੰਘ ਸ਼ੈਂਟੀ, ਕਚਹਿਰੀਆਂ ਮੂਹਰੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਸ਼ੂਭੀ ਆਂਗਰਾ, ਗੁਰਵਿੰਦਰ ਸਿੰਘ ਵਿਰਕ, ਜਗਦੀਸ਼ ਲਾਲ, ਰੀਡਰ ਚਤਰ ਸਿੰਘ, ਬਾਰ ਐਸੋਸੀਏਸ਼ਨ ਵਲੋਂ ਬਾਰ ਦੇ ਪ੍ਰਧਾਨ ਐਡਵੋਕੇਟ ਸਤਬੀਰ ਮਹੀਪਾਲ, ਐਡਵੋਕੇਟ ਸੁੱਚਾ ਸਿੰਘ ਮੋਮੀ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਐਡਵੋਕੇਟ ਕਰਮਜੀਤ ਸਿੰਘ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਸੀਮਾ ਸੇਠੀ, ਐਡਵੋਕੇਟ ਰਾਜਵਿੰਦਰ ਕੌਰ, ਐਡਵੋਕੇਟ ਤਾਰਾ ਚੰਦ ਉੱਪਲ ਤੇ ਬਾਰ ਦੇ ਹੋਰ ਮੈਂਬਰਾਂ, ਬੀ.ਡੀ.ਪੀ.ਓ. ਦਫ਼ਤਰ ਨੇੜੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਯੂਥ ਆਗੂ ਦਰਬਾਰਾ ਸਿੰਘ ਵਿਰਦੀ ਤੇ ਹੋਰ ਅਕਾਲੀ ਆਗੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ’ਚ ਸ਼ਾਮਿਲ ਵੱਖ-ਵੱਖ ਸੁਸਾਇਟੀਆਂ ਨਾਲ ਸੰਬੰਧਿਤ ਸੰਗਤ ਨੇ ਸ਼ਬਦ ਗਾਇਨ ਕੀਤੇ। ਮੀਰੀ ਪੀਰੀ ਗਤਕਾ ਅਖਾੜੇ ਨਾਲ ਸੰਬੰਧਿਤ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ। ਡੀ.ਐਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਤੇ ਐਸ.ਐਚ.ਓ. ਦਵਿੰਦਰਪਾਲ ਸਿੰਘ ਦੀ ਅਗਵਾਈ ’ਚ ਪੰਜਾਬ ਪੁਲਿਸ ਦੀ ਟੁਕੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ। ਨਗਰ ਕੀਰਤਨ ਦਾਣਾ ਮੰਡੀ ਤੋਂ ਹੁੰਦਾ ਹੋਇਆ ਤਲਵੰਡੀ ਚੌਧਰੀਆਂ ਚੌਕ, ਆਰੀਆ ਸਮਾਜ ਚੌਕ, ਸਬਜ਼ੀ ਮੰਡੀ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਸਦਰ ਬਾਜ਼ਾਰ, ਪੁਲਿਸ ਥਾਣਾ ਰੋਡ, ਬੇਬੇ ਨਾਨਕੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਇਆ। ਸਾਰੇ ਰਸਤੇ ਦੌਰਾਨ ਸੰਗਤ ਨੇ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ’ਚ ਮਾਤਾ ਸੇਵਾ ਸੁਲੱਖਣੀ ਸੁਸਾਇਟੀ, ਨਿਰਵੈਲ ਖ਼ਾਲਸਾ ਸੇਵਾ ਸੁਸਾਇਟੀ, ਬੇਬੇ ਨਾਨਕੀ ਸਿਲਾਈ ਤੇ ਕੰਪਿਊਟਰ ਸੈਂਟਰ ਦੀਆਂ ਵਿਦਿਆਰਥਣਾਂ, ਬਾਬਾ ਦੀਪ ਸਿੰਘ ਗਤਕਾ ਅਖਾੜਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਹੋਰ ਸੁਸਾਇਟੀਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਸੰਗਤ ਵਲੋਂ ਚਾਹ ਪਕੌੜਿਆਂ, ਫਲ ਤੇ ਹੋਰ ਪਕਵਾਨਾਂ ਦੇ ਲੰਗਰ ਲਗਾਏ ਗਏ। ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਸਾਰੇ ਰਸਤੇ ਦੌਰਾਨ ਸਫ਼ਾਈ ਦੀ ਸੇਵਾ ਨਿਭਾਈ। 

ਪਿਛਲੀ ਖ਼ਬਰ ਭਾਰਤ-ਨਿਪਾਲ ਸੰਬੰਧ ਨੇੜਤਾ ਤੇ ਅਟੁੱਟ ਭਰੋਸੇ ’ਤੇ ਆਧਾਰਿਤ-ਮੋਦੀ ਅਗਲੀ ਖ਼ਬਰ ਮੋਗਾ ਮਹਾਂਰੈਲੀ ’ਚ ਕੇਜਰੀਵਾਲ ਤੇ ਮੁੱਖ ਮੰਤਰੀ ‘ਆਪ’ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।