25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੁਰਾਣੇ ਅਪਰਾਧਿਕ ਰਿਕਾਰਡ ਵਾਲੇ ਮੁਲਜ਼ਮ ਨੂੰ ਸਿਰਫ਼ ਮੁਕੱਦਮੇ ਦੀ ਸੁਣਵਾਈ ’ਚ ਦੇਰੀ ਹੋਣ ਕਾਰਨ ਜ਼ਮਾਨਤ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਅਤੇ ਪਹਿਲਾਂ ਸਜ਼ਾਯਾਫ਼ਤਾ ਮੁਲਜ਼ਮ ਨੂੰ ਸਿਰਫ਼ ਮੁਕੱਦਮੇ ਦੀ ਸੁਣਵਾਈ ਵਿਚ ਦੇਰੀ ਹੋਣ ਕਾਰਨ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ । ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਜਸਟਿਸ ਸ੍ਰੀ ਚੰਦਰਸ਼ੇਖਰ ਦੀ ਬੈਂਚ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕਤਲ ਦੇ ਇੱਕ ਮੁਲਜ਼ਮ ਨੂੰ ਦਿੱਤੀ ਜ਼ਮਾਨਤ ਰੱਦ ਕਰ ਦਿੱਤੀ । ਹਾਈ ਕੋਰਟ ਨੇ ਮੁਲਜ਼ਮ ਨੂੰ...

ਅਜੀਤ ਡੈਸਕ 25-11-2026

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਅਤੇ ਪਹਿਲਾਂ ਸਜ਼ਾਯਾਫ਼ਤਾ ਮੁਲਜ਼ਮ ਨੂੰ ਸਿਰਫ਼ ਮੁਕੱਦਮੇ ਦੀ ਸੁਣਵਾਈ ਵਿਚ ਦੇਰੀ ਹੋਣ ਕਾਰਨ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ । ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਜਸਟਿਸ ਸ੍ਰੀ ਚੰਦਰਸ਼ੇਖਰ ਦੀ ਬੈਂਚ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕਤਲ ਦੇ ਇੱਕ ਮੁਲਜ਼ਮ ਨੂੰ ਦਿੱਤੀ ਜ਼ਮਾਨਤ ਰੱਦ ਕਰ ਦਿੱਤੀ । ਹਾਈ ਕੋਰਟ ਨੇ ਮੁਲਜ਼ਮ ਨੂੰ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਹੋਣ ਦੇ ਆਧਾਰ ’ਤੇ ਜ਼ਮਾਨਤ ਦਿੱਤੀ ਸੀ, ਪਰ ਸੁਪਰੀਮ ਕੋਰਟ ਨੇ ਪਾਇਆ ਕਿ ਮੁਲਜ਼ਮ ਨੂੰ ਪਹਿਲਾਂ ਵੀ ਉਸੇ ਵਿਅਕਤੀ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਸੀ, ਜਿਸ ਦਾ ਬਾਅਦ ਵਿੱਚ ਉਸ ਨੇ ਕਤਲ ਕਰ ਦਿੱਤਾ। ਇਸ ਤੋਂ ਇਲਾਵਾ, ਉਸ ਨੇ ਜ਼ਮਾਨਤ ਦੀ ਅਰਜ਼ੀ ਦੌਰਾਨ ਆਪਣਾ ਪਿਛਲਾ ਅਪਰਾਧਿਕ ਰਿਕਾਰਡ ਵੀ ਲੁਕਾਇਆ ਸੀ । ਅਦਾਲਤ ਨੇ ਕਿਹਾ ਕਿ ਧਾਰਾ 21 ਤਹਿਤ ਤੇਜ਼ ਸੁਣਵਾਈ ਦਾ ਅਧਿਕਾਰ ਮਹੱਤਵਪੂਰਨ ਹੈ, ਪਰ ਗੰਭੀਰ ਅਪਰਾਧਾਂ ਵਿਚ ਸਮਾਜ ਤੇ ਪੀੜਤ ਪਰਿਵਾਰ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਣਾ ਲਾਜ਼ਮੀ ਹੈ । ਮ੍ਰਿਤਕ ਦੇ ਪਿਤਾ ਦੀ ਅਪੀਲ ਮਨਜ਼ੂਰ ਕਰਦਿਆਂ ਅਦਾਲਤ ਨੇ ਮੁਲਜ਼ਮ ਨੂੰ ਇੱਕ ਹਫ਼ਤੇ ਅੰਦਰ ਸੰਬੰਧਿਤ ਅਦਾਲਤ ਵਿਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ।

ਪਿਛਲੀ ਖ਼ਬਰ ਬਜ਼ੁਰਗ ਮਾਂ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਮਰਜ਼ ਵਲੋਂ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।