25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਨਨਕਾਣਾ ਸਾਹਿਬ ਤੋਂ ਹਰਮਿੰਦਰ ਸਿੰਘ ਦੀ ਵਿਸ਼ੇਸ਼ ਰਿਪੋਰਟ ਸ੍ਰੀ ਨਨਕਾਣਾ ਸਾਹਿਬ, (ਪਾਕਿਸਤਾਨ) 24 ਨਵੰਬਰ (ਹਰਮਿੰਦਰ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਪਾਲਕੀ ਸਾਹਿਬ ਵਾਲੀ ਗੱਡੀ ਵਿਚ...

ਅਜੀਤ ਡੈਸਕ 25-11-2026

ਸ੍ਰੀ ਨਨਕਾਣਾ ਸਾਹਿਬ ਤੋਂ ਹਰਮਿੰਦਰ ਸਿੰਘ ਦੀ ਵਿਸ਼ੇਸ਼ ਰਿਪੋਰਟ
ਸ੍ਰੀ ਨਨਕਾਣਾ ਸਾਹਿਬ, (ਪਾਕਿਸਤਾਨ) 24 ਨਵੰਬਰ (ਹਰਮਿੰਦਰ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਪਾਲਕੀ ਸਾਹਿਬ ਵਾਲੀ ਗੱਡੀ ਵਿਚ ਸੁਸ਼ੋਭਿਤ ਕੀਤਾ, ਜਿਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਤੋਂ ਆਰੰਭ ਹੋਇਆ । ਇਸ ਨਗਰ ਕੀਰਤਨ ਦੇ ਸਾਰੇ ਰਸਤੇ ’ਤੇ ਰੈੱਡ ਕਾਰਪੇਟ ਵਿਛਾਇਆ ਗਿਆ ਤੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ । ਨਗਰ ਕੀਰਤਨ ਦੀ ਰਵਾਨਗੀ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੇਟੇ ਹਮਜ਼ਾ ਸ਼ਾਹਬਾਜ਼, ਧਾਰਮਿਕ ਮਾਮਲੇ ਅਤੇ ਅੰਤਰ-ਧਾਰਮਿਕ ਸਦਭਾਵਨਾ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ, ਈ. ਟੀ. ਪੀ. ਬੀ. ਦੇ ਚੇਅਰਮੈਨ ਡਾ. ਕਮਰ-ਉਜ਼-ਜ਼ਮਾਨ, ਐੱਮ. ਐੱਨ. ਏ. ਸ਼ਜਰਾ ਮਨਸਬ, ਧਾਰਮਿਕ ਮਾਮਲੇ ਮੰਤਰਾਲੇ ਦੇ ਸੰਯੁਕਤ ਸਕੱਤਰ ਕਾਮਰਾਨ ਅੰਸਾਰੀ, ਬੋਰਡ ਮੈਂਬਰ ਡਾ. ਮਿਮਪਾਲ ਸਿੰਘ, ਡਿਪਟੀ ਸਕੱਤਰ ਪ੍ਰਸ਼ਾਸਨ ਸ਼ਾਹਿਦ ਬਸ਼ੀਰ, ਡਿਪਟੀ ਸਕੱਤਰ ਸ਼ਰਾਈਨਜ਼ ਉਸਮਾਨ ਖ਼ਾਨ, ਡਿਪਟੀ ਸਕੱਤਰ ਜਨਰਲ ਸਾਦਤ ਸ਼ਹਿਬਾਜ਼ ਕਹੋਟ ਤੋਂ ਇਲਾਵਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਬੀਬੀ ਰਵਿੰਦਰ ਕੌਰ ਭੋਲੂਵਾਲਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਰਮਜੀਤ ਸਿੰਘ ਭਾਟੀਆ, ਯੂ. ਕੇ. ਤੋਂ ਕਾਬਲੀ ਸੰਗਤ, ਗੁਰੂ ਨਾਨਕ ਨਾਮ ਲੇਵਾ ਸਿੰਧੀ ਸੰਗਤ, ਪਿਸ਼ਾਵਰ ਦੀਆਂ ਸਿੱਖ ਸੰਗਤਾਂ ਸਮੇਤ ਵੱਖ-ਵੱਖ ਮੁਲਕਾਂ ਤੋਂ ਆਏ ਸਿੱਖ ਸ਼ਰਧਾਲੂ ਸ਼ਾਮਿਲ ਸਨ । ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਤੋਂ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ ਛੇਵੀਂ ਪਾਤਿਸ਼ਾਹੀ, ਗੁਰਦੁਆਰਾ ਮਾਲ ਜੀ ਸਾਹਿਬ, ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਬਾਲ ਲੀਲ੍ਹਾ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਪਹੁੰਚਿਆ । ਇਸ ਨਗਰ ਕੀਰਤਨ ਦਾ ਸਿੱਖ ਸ਼ਰਧਾਲੂਆਂ ਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਵਿਸ਼ੇਸ਼ ਸਮਾਗਮ ਕੀਤਾ, ਜਿਸ ਦੌਰਾਨ ਸੰਬੋਧਨ ਕਰਦਿਆਂ ਹੋਇਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਨਕਾਣਾ ਸਾਹਿਬ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਉਨ੍ਹਾਂ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੀ ਸੇਵਾ ਕਰਾ ਕੇ ਉਸਨੂੰ ਖੋਲ੍ਹਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਹੌਰ ਸਥਿਤ ਦੀਵਾਨ ਖਾਨਾ ਦੀ ਇਮਾਰਤ ਦੀ ਸੰਭਾਲ ਕੀਤੀ ਜਾਵੇ ਅਤੇ ਇਸ ਨੂੰ ਸਿੱਖਾਂ ਲਈ ਖੋਲ੍ਹਿਆ ਜਾਵੇ । ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਪਾਕਿਸਤਾਨ ਦੀ ਅਹਿਮ ਮਹੱਤਤਾ ਹੈ । ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਸਰਕਾਰ ਤੋਂ ਮੰਗ ਕੀਤੀ ਸੀ ਅਤੇ ਹੁਣ ਵੀ ਉਹ ਇਹ ਲਾਂਘਾ ਖੁੱਲ੍ਹਵਾਉਣ ਲਈ ਯਤਨ ਜਾਰੀ ਰੱਖਣਗੇ । ਇਸ ਮੌਕੇ ਹਮਜ਼ਾ ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਮਨੁੱਖਤਾ ਦੀ ਸੇਵਾ ਤੇ ਮਿਲ ਕੇ ਰਹਿਣ ਵਾਲਾ ਹੈ । ਇਸ ਮੌਕੇ ਧਾਰਮਿਕ ਮਾਮਲੇ ਤੇ ਅੰਤਰ-ਧਾਰਮਿਕ ਸਦਭਾਵਨਾ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ, ਦੇ ਚੇਅਰਮੈਨ ਡਾ. ਕਮਰ-ਉਜ਼-ਜ਼ਮਾਨ, ਐੱਮ. ਐੱਨ. ਏ. ਡਾ. ਸ਼ਜ਼ਰਾ ਮਨਸਬ, ਧਾਰਮਿਕ ਮਾਮਲੇ ਮੰਤਰਾਲੇ ਦੇ ਸੰਯੁਕਤ ਸਕੱਤਰ ਕਾਮਰਾਨ ਅੰਸਾਰੀ, ਬੋਰਡ ਮੈਂਬਰ ਡਾ. ਮਿਮਪਾਲ ਸਿੰਘ, ਡਿਪਟੀ ਸਕੱਤਰ ਪ੍ਰਸ਼ਾਸਨ ਸ਼ਾਹਿਦ ਬਸ਼ੀਰ, ਡਿਪਟੀ ਸਕੱਤਰ ਸ਼ਰਾਈਨਜ਼ ਉਸਮਾਨ ਖ਼ਾਨ, ਡਿਪਟੀ ਸਕੱਤਰ ਜਨਰਲ ਸਾਦਤ ਸ਼ਹਿਬਾਜ਼ ਕਹੋਟ ਇਲਾਵਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਨੂੰ ਦਿਲ ਖੋਲ੍ਹ ਕੇ ਵੀਜੇ ਦੇਣ ਨੂੰ ਤਿਆਰ ਹੈ ਪਰ ਭਾਰਤ ਸਰਕਾਰ ਨੂੰ ਵੀਜੇ ਦੇਣ ’ਚ ਖੁੱਲ੍ਹ ਦਿਲੀ ਦਿਖਾਣੀ ਚਾਹੀਦੀ ਹੈ। 

ਪਿਛਲੀ ਖ਼ਬਰ ਭਾਜਪਾ-ਅਕਾਲੀ ਦਲ (ਬ) ਗੱਠਜੋੜ ਪੰਜਾਬ ਦੀ ਪਸੰਦ ਬਣੇਗਾ-ਮੋਦੀ ਅਗਲੀ ਖ਼ਬਰ ਭਾਜਪਾ-ਅਕਾਲੀ ਦਲ (ਬ) ਗੱਠਜੋੜ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਲਈ ਹੈ-ਮੁੱਖ ਮੰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।