25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

25 ਆਈ.ਪੀ.ਐਸ. ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

25 ਆਈ.ਪੀ.ਐਸ. ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਅਜੀਤ ਡੈਸਕ 26-11-2026

ਗੁਰਪ੍ਰੀਤ ਸਿੰਘ ਭੁੱਲਰ ਨੂੰ ਕਮਿਸ਼ਨਰ ਜਲੰਧਰ ਲਗਾਇਆ

ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 25 ਆਈ.ਪੀ.ਐਸ. ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ  ਕੀਤੇ ਗਏ ਹਨ। ਗ੍ਰਹਿ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ.ਪੀ.ਐੱਸ ਅਧਿਕਾਰੀਆਂ ’ਚ ਨੌਨਿਹਾਲ ਸਿੰਘ ਨੂੰ ਏ.ਡੀ.ਜੀ.ਪੀ. ਇੰਟਰਨਲ ਵਿਜੀਲੈਂਸ ਸੈੱਲ ਪੰਜਾਬ ਚੰਡੀਗੜ੍ਹ ਤੋਂ ਇਲਾਵਾ ਏ.ਡੀ.ਜੀ.ਪੀ. ਸਟੇਟ ਆਰਮਡ ਪੁਲਿਸ ਜਲੰਧਰ ਕੈਂਟ ਲਗਾਇਆ ਗਿਆ ਹੈ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲਿਸ ਕਮਿਸ਼ਨਰ ਜਲੰਧਰ, ਜਗਦਲੇ ਨਿਲੰਬਰੀ ਵਿਜੇ ਨੂੰ ਆਈ.ਜੀ.ਪੀ. ਜਲੰਧਰ ਰੇਂਜ, ਨਵੀਨ ਸਿੰਗਲਾ ਨੂੰ ਡੀ.ਆਈ.ਜੀ. ਫਰੀਦਕੋਟ ਰੇਂਜ, ਸਵਪਨ ਸ਼ਰਮਾ ਨੂੰ ਡੀ.ਆਈ.ਜੀ. ਰੋਪੜ ਰੇਂਜ, ਕੁਲਦੀਪ ਸਿੰਘ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਹਰਜੀਤ ਸਿੰਘ ਨੂੰ ਡੀ.ਆਈ.ਜੀ. ਬਠਿੰਡਾ ਰੇਂਜ, ਸਤਿੰਦਰ ਸਿੰਘ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ, ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ, ਡਾ. ਨਾਨਕ ਸਿੰਘ ਨੂੰ ਡੀ.ਆਈ.ਜੀ. ਤਕਨੀਕੀ ਸੇਵਾਵਾਂ ਪੰਜਾਬ ਚੰਡੀਗੜ੍ਹ, ਗੁਰਮੀਤ ਸਿੰਘ ਚੌਹਾਨ ਨੂੰ ਡੀ.ਆਈ.ਜੀ. ਪ੍ਰੋਵਿਜ਼ਨਿੰਗ ਪੰਜਾਬ, ਸਨੇਹਦੀਪ ਸ਼ਰਮਾ ਨੂੰ ਡੀ.ਆਈ.ਜੀ. ਫਿਰੋਜ਼ਪੁਰ ਰੇਂਜ, ਅਮਨੀਤ ਕੌਂਡਲ ਨੂੰ ਡੀ.ਆਈ.ਜੀ. ਪਟਿਆਲਾ ਰੇਂਜ, ਵਿਵੇਕ ਸ਼ੀਲ ਸੋਨੀ ਨੂੰ ਏ.ਆਈ.ਜੀ. ਇੰਟਰਨਲ ਵਿਜੀਲੈਂਸ ਸੈੱਲ ਪੰਜਾਬ,  ਹਰਕਮਲਪ੍ਰੀਤ ਸਿੰਘ ਖੱਖ ਨੂੰ ਐਸ.ਐਸ.ਪੀ. ਜਲੰਧਰ ਦਿਹਾਤੀ, ਸੁਰੇਂਦਰ ਲਾਂਬਾ ਨੂੰ ਐਸ.ਐਸ.ਪੀ. ਸੰਗਰੂਰ, ਚਰਨਜੀਤ ਸਿੰਘ ਨੂੰ ਐਸ.ਐਸ.ਪੀ ਲੁਧਿਆਣਾ (ਦਿਹਾਤੀ), ਰਵਜੋਤ ਗਰੇਵਾਲ ਨੂੰ ਐਸ.ਐਸ.ਪੀ. ਵਿਜੀਲੈਂਸ ਬਿਊਰੋ ਪੰਜਾਬ, ਅੰਕੁਰ ਗੁਪਤਾ ਨੂੰ ਐਸ.ਐਸ.ਪੀ. ਫਰੀਦਕੋਟ, ਅਸ਼ਵਨੀ ਗੋਟਿਆਲ ਨੂੰ ਐਸ.ਐਸ.ਪੀ. ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ.ਐਸ.ਪੀ. ਐਸ.ਬੀ.ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਐਸ.ਐਸ.ਪੀ. ਗੁਰਦਾਸਪੁਰ, ਅਜੈ ਗਾਂਧੀ ਨੂੰ ਐਸ.ਐਸ.ਪੀ. ਤਰਨ ਤਾਰਨ, ਅਦਿੱਤਿਆ ਨੂੰ ਏ.ਆਈ.ਜੀ. ਏ.ਐਨ.ਟੀ.ਐਫ. ਪੰਜਾਬ ਐਸ.ਏ.ਐਸ. ਨਗਰ ਤੇ ਮਨਿੰਦਰ ਸਿੰਘ ਨੂੰ ਐਸ.ਐਸ.ਪੀ. ਰੋਪੜ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਪੀ.ਐਸ. ਅਧਿਕਾਰੀਆਂ ’ਚ ਭੁਪਿੰਦਰ ਸਿੰਘ ਨੂੰ ਐਸ.ਐਸ.ਪੀ. ਮਲੇਰਕੋਟਲਾ, ਹਰਵਿੰਦਰ ਸਿੰਘ ਵਿਰਕ ਨੂੰ ਏ.ਆਈ.ਜੀ ਸਪੈਸ਼ਲ ਬ੍ਰਾਂਚ-1 ਇੰਟੈਲੀਜੈਂਸ ਪੰਜਾਬ, ਕੰਵਲਪ੍ਰੀਤ ਸਿੰਘ, ਗੁਰਬੰਸ ਸਿੰਘ ਬੈਂਸ ਤੇ ਕਰਮਵੀਰ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਲਗਾਇਆ ਗਿਆ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਸੰਬੰਧੀ ਫ਼ੈਸਲਾ ਰੱਖਿਆ ਰਾਖਵਾਂ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਖ਼ਲ ਦੇਣ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।