28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਂਗਰਸ ਵਲੋਂ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਸਦਨ ’ਚ ਹਾਜ਼ਰ ਰਹਿਣ ਦੇ ਨਿਰਦੇਸ਼

ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਅਗਲੇ ਹਫ਼ਤੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ’ਚ ਹਾਜ਼ਰ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਨੇ ਸੰਸਦ ਮੈਂਬਰਾਂ ਨੂੰ 29 ਨਵੰਬਰ ਤੱਕ ਨਵੀਂ ਦਿੱਲੀ ਪਹੁੰਚਣ ਲਈ ਵੀ ਕਿਹਾ ਹੈ। ਇਹ ਕਦਮ ਸਰਕਾਰ ਵਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਕਾਂਗਰਸ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ...

ਅਜੀਤ ਡੈਸਕ 28-11-2026

ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਅਗਲੇ ਹਫ਼ਤੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ’ਚ ਹਾਜ਼ਰ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਨੇ ਸੰਸਦ ਮੈਂਬਰਾਂ ਨੂੰ 29 ਨਵੰਬਰ ਤੱਕ ਨਵੀਂ ਦਿੱਲੀ ਪਹੁੰਚਣ ਲਈ ਵੀ ਕਿਹਾ ਹੈ। ਇਹ ਕਦਮ ਸਰਕਾਰ ਵਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਕਾਂਗਰਸ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਵਲੋਂ ਸੰਸਦੀ ਰਣਨੀਤਕ ਗਰੁੱਪ ਦੀ ਬੈਠਕ ਕੀਤੀ ਗਈ, ਜਿਸ ’ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ। ਬੈਠਕ ਤੋਂ ਬਾਅਦ ਕਾਂਗਰਸ ਨੇਤਾ ਗੌਰਵ ਗੋਗੋਈ ਨੇ ਪਾਰਟੀ ਦਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਕਿ ਸਰਕਾਰ ਮੌਜੂਦਾ ਸੰਸਦ ਮੈਂਬਰਾਂ ਦੀ ਗਿਣਤੀ ਦੇ ਨਾਲ ਹੀ ਸੰਸਦ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਲਈ ਰਾਖਵੇਂਕਰਨ ਦਾ ਬਿੱਲ ਪਾਸ ਕਰਾਏ। ਨਾਲ ਹੀ ਹੱਦਬੰਦੀ ’ਚ ਰਾਜਾਂ ਦੇ ਮੌਜੂਦਾ ਅਨੁਪਾਤ ਨਾਲ ਕੋਈ ਛੇੜਛਾੜ ਨਾ ਕੀਤੀ ਜਾਏ। ਗੋਗੋਈ ਨੇ ਕਿਹਾ ਕਿ ਸਰਕਾਰ ਵਾਰ-ਵਾਰ ਔਰਤਾਂ ਦੇ ਰਾਖਵੇਂਕਰਨ ਦੀ ਆੜ ’ਚ ਹੱਦਬੰਦੀ ਲਿਆ ਰਹੀ ਹੈ, ਜਿਸ ਰਾਹੀਂ ਸਰਕਾਰ ਇਹ ਤੈਅ ਕਰੇਗੀ ਕਿ ਕਿਥੇ ਵੋਟ ਕਰ ਸਕਦੇ ਹੋ ਅਤੇ ਕਿਥੇ ਨਹੀਂ। ਗੋਗੋਈ ਨੇ ਇਸ ਕਵਾਇਦ ਦੀ ਤੁਲਨਾ ਵਿਸ਼ੇਸ਼ ਵਿਆਪਕ ਮੁੜ-ਨਿਰੀਖਣ (ਐਸ.ਆਈ.ਆਰ.) ਰਾਹੀਂ ਇਹ ਤੈਅ ਕਰਨਾ ਚਾਹੁੰਦੀ ਸੀ ਕਿ ਕੌਣ ਵੋਟ ਕਰੇਗਾ। ਹੁਣ ਹੱਦਬੰਦੀ ਰਾਹੀਂ ਇਹ ਤੈਅ ਕਰਨਾ ਚਾਹੁੰਦੀ ਹੈ ਕਿ ਕਿਥੇ ਵੋਟ ਕਰਨਾ ਹੈ, ਕਿਥੇ ਨਹੀਂ। ਗੋਗੋਈ ਨੇ ਇਸ ਨੂੰ ਸਰਕਾਰ ਵਲੋਂ ਚੋਣ ਕਮਿਸ਼ਨ ਰਾਹੀਂ ਛੇੜੀ ਗਈ ਕਵਾਇਦ ਕਰਾਰ ਦਿੰਦਿਆਂ ਕਿਹਾ ਕਿ ਹੱਦਬੰਦੀ ਕਮਿਸ਼ਨ ’ਚ ਵੀ ਚੋਣ ਕਮਿਸ਼ਨ ਦੇ ਮੈਂਬਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਕੋ ਮਨਸ਼ਾ ਸੰਵਿਧਾਨ ਬਦਲਣ ਦੀ ਹੈ। ਉਹ ਹੱਦਬੰਦੀ ਰਾਹੀਂ ਇਸ ਟੀਚੇ ਨੂੰ ਹਾਸਿਲ ਕਰਨਾ ਚਾਹੁੰਦੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਲਈ 100 ਕਰੋੜ ਦੀ ਗ੍ਰਾਂਟ ਨੂੰ ਮਨਜ਼ੂਰੀ ਅਗਲੀ ਖ਼ਬਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਹਿਮਾਚਲ ’ਚ ਪਟਵਾਰੀ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।