ਬਿੱਲ ਦੇ ਵਿਰੋਧ ’ਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਇਸ ਦੀ ਨਿਖੇਧੀ ਕੀਤੀ। ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਭਾਜਪਾ ਦੇ ਹੱਦਬੰਦੀ ਦੇ ਫ਼ੈਸਲੇ ਨੂੰ ਸਿਆਸਤ ਦੀ ਸਭ ਤੋਂ ਵੱਡੀ ਭੁੱਲ ਕਰਾਰ ਦਿੱਤਾ। ਅਖਿਲੇਸ਼ ਯਾਦਵ ਨੇ ਅਪ੍ਰੈਲ ’ਚ ਵੀ ਸਰਕਾਰ ਦੇ ਤਰੀਕੇ ’ਤੇ ਵਿਰੋਧ ਪ੍ਰਗਟਾਉਂਦਿਆਂ ਕਿਹਾ ਸੀ ਕਿ ਇਹ ਖੁਫੀਆ ਲੋਕਾਂ ਦੀ ਗੁਪਤ ਯੋਜਨਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਔਰਤਾਂ ਦੇ ਰਾਖਵੇਂਕਰਨ ਖ਼ਿਲਾਫ਼ ਨਹੀਂ ਹਨ ਪਰ ਹੱਦਬੰਦੀ ਨੂੰ ਲੈ ਕੇ ਜੋ ਤਰੀਕਾ ਅਪਣਾਇਆ ਜਾ ਰਿਹਾ ਹੈ, ਉਸ ’ਤੇ ਉਨ੍ਹਾਂ ਨੂੰ ਇਤਰਾਜ਼ ਹੈ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਮੰਚ ’ਤੇ ਸਰਕਾਰ ਦੀ ਘੇਰਾਬੰਦੀ ਕਰਦਿਆਂ ਇਸ ਨੂੰ ਸੰਵਿਧਾਨ ’ਤੇ ਹਮਲੇ ਦੀ ਤਿਆਰੀ ਕਰਾਰ ਦਿੱਤਾ। ਉਨ੍ਹਾਂ ਯਾਦ ਦੁਆਇਆ ਕਿ ਇਸ ਤੋਂ ਪਹਿਲਾਂ ਅਪ੍ਰੈਲ 2026 ’ਚ ਵੀ ਸਰਕਾਰ ਇਸ ਬਿੱਲ ਨੂੰ ਲਿਆਈ ਸੀ ਪਰ ਲੋੜੀਂਦਾ ਬਹੁਮਤ ਨਾ ਮਿਲਣ ਕਾਰਨ ਬਿੱਲ ਪਾਸ ਨਹੀਂ ਹੋ ਪਾਇਆ।
ਵਿਰੋਧੀ ਧਿਰਾਂ ਵਲੋਂ ਨਿਖੇਧੀ
ਬਿੱਲ ਦੇ ਵਿਰੋਧ ’ਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਇਸ ਦੀ ਨਿਖੇਧੀ ਕੀਤੀ। ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਭਾਜਪਾ ਦੇ ਹੱਦਬੰਦੀ ਦੇ ਫ਼ੈਸਲੇ ਨੂੰ ਸਿਆਸਤ ਦੀ ਸਭ ਤੋਂ ਵੱਡੀ ਭੁੱਲ ਕਰਾਰ ਦਿੱਤਾ। ਅਖਿਲੇਸ਼ ਯਾਦਵ ਨੇ ਅਪ੍ਰੈਲ ’ਚ ਵੀ ਸਰਕਾਰ ਦੇ ਤਰੀਕੇ ’ਤੇ ਵਿਰੋਧ...
ਅਜੀਤ ਡੈਸਕ
28-11-2026