30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਰਕਾਰ ਵਲੋਂ 371 ਸੰਸਦ ਮੈਂਬਰਾਂ ਦੇ ਸਮਰਥਨ ਦਾ ਦਾਅਵਾ

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਕੇਂਦਰ ਸਰਕਾਰ ਹੱਦਬੰਦੀ ਨਾਲ ਸੰਬੰਧਿਤ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰੇਗੀ। ਕੇਂਦਰ ਸਰਕਾਰ ਨੂੰ ਹੱਦਬੰਦੀ ਨਾਲ ਸੰਬੰਧਿਤ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਲੋਕ ਸਭਾ ਦੇ 371 ਮੈਂਬਰਾਂ ਦਾ ਸਮਰਥਨ ਹਾਸਿਲ ਹੈ। ਇਹ ਗਿਣਤੀ 543 ਮੈਂਬਰੀ ਲੋਕ ਸਭਾ ’ਚ ਬਿੱਲ ਪਾਸ ਕਰਾਉਣ ਲਈ ਲੋੜੀਂਦੇ ਦੋ-ਤਿਹਾਈ ਬਹੁਮਤ ਤੋਂ..

ਅਜੀਤ ਡੈਸਕ 30-11-2026

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਕੇਂਦਰ ਸਰਕਾਰ ਹੱਦਬੰਦੀ ਨਾਲ ਸੰਬੰਧਿਤ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰੇਗੀ। ਕੇਂਦਰ ਸਰਕਾਰ ਨੂੰ ਹੱਦਬੰਦੀ ਨਾਲ ਸੰਬੰਧਿਤ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਲੋਕ ਸਭਾ ਦੇ 371 ਮੈਂਬਰਾਂ ਦਾ ਸਮਰਥਨ ਹਾਸਿਲ ਹੈ। ਇਹ ਗਿਣਤੀ 543 ਮੈਂਬਰੀ ਲੋਕ ਸਭਾ ’ਚ ਬਿੱਲ ਪਾਸ ਕਰਾਉਣ ਲਈ ਲੋੜੀਂਦੇ ਦੋ-ਤਿਹਾਈ ਬਹੁਮਤ ਤੋਂ ਵੱਧ ਹੈ। ਇਹ ਜਾਣਕਾਰੀ ਐਤਵਾਰ ਨੂੰ ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦਿੱਤੀ। ਮੋਦੀ ਸਰਕਾਰ ਸੋਮਵਾਰ ਨੂੰ ਲੋਕ ਸਭਾ ’ਚ ਨਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਜਦੋਂ ਲੋਕ ਸਭਾ ਦੀਆਂ ਸੀਟਾਂ ਦੀ ਹੱਦਬੰਦੀ ਕਰਕੇ ਇਨ੍ਹਾਂ ਦੀ ਵੱਧ ਤੋਂ ਵੱਧ ਗਿਣਤੀ 850 ਕਰਨ ਤੇ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਵਾਲਾ ਬਿੱਲ ਅਮਲ ’ਚ ਆਵੇਗਾ ਤਾਂ ਅਨੁਸੂਚਿਤ ਜਾਤੀਆਂ (ਐੱਸ.ਸੀ.) ਅਤੇ ਅਨੁਸੂਚਿਤ ਕਬੀਲਿਆਂ (ਐੱਸ.ਟੀ.) ਲਈ ਰਾਖਵੀਆਂ ਸੀਟਾਂ ਵੀ 50 ਫ਼ੀਸਦੀ ਵਧਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐੱਸ.ਸੀ. ਅਤੇ ਐੱਸ.ਟੀ. ਵਰਗਾਂ ਲਈ ਰਾਖਵੇਂ ਚੋਣ ਹਲਕਿਆਂ ’ਚ ਵੀ ਔਰਤਾਂ ਲਈ ਰਾਖਵਾਂਕਰਨ ਲਾਗੂ ਹੋਵੇਗਾ। ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸਾਡੇ ਕੋਲ ਬਿੱਲ ਪਾਸ ਕਰਾਉਣ ਲਈ ਲੋਕ ਸਭਾ ਦੇ 371 ਮੈਂਬਰਾਂ ਦਾ ਸਮਰਥਨ ਹੈ। ਹਾਲਾਂਕਿ ਉਨ੍ਹਾਂ ਨੇ ਸੱਤਾਧਾਰੀ ਐੱਨ.ਡੀ.ਏ. ਦੇ ਭਾਈਵਾਲਾਂ ਤੋਂ ਇਲਾਵਾ ਬਿੱਲ ਦਾ ਸਮਰਥਨ ਕਰਨ ਵਾਲੀਆਂ ਹੋਰ ਪਾਰਟੀਆਂ ਜਾਂ ਸੰਸਦ ਮੈਂਬਰਾਂ ਦੇ ਨਾਂਅ ਨਹੀਂ ਦੱਸੇ। ਅਧਿਕਾਰੀ ਨੇ ਕਿਹਾ ਕਿ ਹੱਦਬੰਦੀ ਬਿੱਲ 1957 ਦੇ ਕਾਨੂੰਨ ਵਰਗਾ ਹੀ ਹੈ ਅਤੇ ਇਸ ’ਚ ਮੁੱਖ ਫ਼ਰਕ ਮਹਿਲਾ ਰਾਖਵਾਂਕਰਨ ਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹੱਦਬੰਦੀ ਦੀ ਲੋੜ ਹੈ। ਜੇ ਬਿੱਲ ਹੁਣ ਪਾਸ ਹੋ ਜਾਂਦਾ ਹੈ ਤਾਂ ਨਵੇਂ ਚੋਣ ਹਲਕਿਆਂ ਦੇ ਆਧਾਰ ’ਤੇ 2029 ਦੀਆਂ ਲੋਕ ਸਭਾ ਚੋਣਾਂ ’ਚ ਮਹਿਲਾ ਰਾਖਵਾਂਕਰਨ ਲਾਗੂ ਕੀਤਾ ਜਾ ਸਕਦਾ ਹੈ। ਅਜਿਹਾ ਨਾ ਹੋਣ ਦੀ ਸੂਰਤ ’ਚ 2034 ਤੱਕ ਉਡੀਕ ਕਰਨੀ ਪਵੇਗੀ। 
ਭਾਜਪਾ ਵਲੋਂ ਵਿਪ੍ਹ ਜਾਰੀ
ਭਾਜਪਾ ਨੇ ਐਤਵਾਰ ਨੂੰ ਲੋਕ ਸਭਾ ਦੇ ਆਪਣੇ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਦਾ ਵਿਪ੍ਹ ਜਾਰੀ ਕਰਦਿਆਂ 30 ਨਵੰਬਰ ਤੋਂ 3 ਦਸੰਬਰ ਤੱਕ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ’ਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਤੇ ਸਰਕਾਰ ਦੇ ਪੱਖ ਦਾ ਸਮਰਥਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਸਭਾ ’ਚ ਭਾਜਪਾ ਦੇ ਮੁੱਖ ਵਿਪ੍ਹ ਸੰਜੇ ਜੈਸਵਾਲ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਸਦਨ ’ਚ ਕਈ ਅਹਿਮ ਵਿਧਾਨਕ ਮਾਮਲੇ ਪਾਸ ਕਰਨ ਲਈ ਪੇਸ਼ ਕੀਤੇ ਜਾਣਗੇ।

ਪਿਛਲੀ ਖ਼ਬਰ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਦਾ ਪੂਰਨ ਭਰੋਸਾ ਅਗਲੀ ਖ਼ਬਰ ਕਾਦੀਆਂ ਤੋਂ ਬਾਅਦ ਫ਼ਤਹਿਜੰਗ ਸਿੰਘ ਬਾਜਵਾ ਦੀ ਹੁਣ ਖਰੜ ਸੀਟ ’ਤੇ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।