30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਦਾ ਪੂਰਨ ਭਰੋਸਾ

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਸੰਸਦ ਦੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਹੱਦਬੰਦੀ ਨਾਲ ਜੁੜੇ ਮਹਿਲਾ ਰਾਖਵਾਂਕਰਨ ਬਿੱਲ ਦੇ ਪਾਸ ਹੋਣ ਦਾ ਭਰੋਸਾ ਪ੍ਰਗਟਾਇਆ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਲੋਕ ਸਭਾ ਦੇ 371 ਸੰਸਦ ਮੈਂਬਰਾਂ ਦੀ ਹਮਾਇਤ ਹਾਸਲ ਹੈ, ਜੋ ਸੰਵਿਧਾਨਕ ਸੋਧ ਬਿੱਲ ਪਾਸ ਕਰਨ ਲਈ ਲੋੜੀਂਦੇ ਦੋ-ਤਿਹਾਈ ਬਹੁਮਤ ਤੋਂ ..

ਅਜੀਤ ਡੈਸਕ 30-11-2026

ਅੱਜ ਸੰਸਦ ’ਚ ਪੇਸ਼ ਹੋਵੇਗਾ ਹੱਦਬੰਦੀ ਸੰਬੰਧੀ ਸੰਵਿਧਾਨਕ ਸੋਧ ਬਿੱਲ

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਸੰਸਦ ਦੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਹੱਦਬੰਦੀ ਨਾਲ ਜੁੜੇ ਮਹਿਲਾ ਰਾਖਵਾਂਕਰਨ ਬਿੱਲ ਦੇ ਪਾਸ ਹੋਣ ਦਾ ਭਰੋਸਾ ਪ੍ਰਗਟਾਇਆ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਲੋਕ ਸਭਾ ਦੇ 371 ਸੰਸਦ ਮੈਂਬਰਾਂ ਦੀ ਹਮਾਇਤ ਹਾਸਲ ਹੈ, ਜੋ ਸੰਵਿਧਾਨਕ ਸੋਧ ਬਿੱਲ ਪਾਸ ਕਰਨ ਲਈ ਲੋੜੀਂਦੇ ਦੋ-ਤਿਹਾਈ ਬਹੁਮਤ ਤੋਂ ਵੱਧ ਹੈ। ਦੂਜੇ ਪਾਸੇ, ਡੀ.ਐੱਮ.ਕੇ. ਮੁਖੀ ਐੱਮ.ਕੇ. ਸਟਾਲਿਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਬਿੱਲ ਦੀ ਹਮਾਇਤ ਕਰੇਗੀ। ਡੀ.ਐੱਮ.ਕੇ. ਦੇ ਲੋਕ ਸਭਾ ਵਿਚ 22 ਮੈਂਬਰ ਹਨ। ਐਨ.ਸੀ.ਪੀ. (ਸ਼ਰਦਚੰਦਰ ਪਵਾਰ), ਜਿਸ ਨੇ ਅਪ੍ਰੈਲ ਵਿਚ ਡੀ.ਐਮ.ਕੇ. ਦੇ ਨਾਲ ਮਿਲ ਕੇ ਪ੍ਰਸਤਾਵਿਤ ਕਾਨੂੰਨ ਦੇ ਪਿਛਲੇ ਰੂਪ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਸੰਸਦ ਵਿਚ ਨਰਿੰਦਰ ਮੋਦੀ ਸਰਕਾਰ ਨੂੰ ਇਤਿਹਾਸਿਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਨੇ ਵੀ ਹੁਣ  ‘ਇਕਸਾਰ ਵਿਸਥਾਰ ਫਾਰਮੂਲੇ’ ਦੇ ਸਮਰਥਨ ਦਾ ਸੰਕੇਤ ਦਿੱਤਾ ਹੈ। ਲੋਕ ਸਭਾ ਵਿਚ ਐਨ.ਸੀ.ਪੀ. (ਐਸ.ਪੀ.) ਦੇ 8 ਸੰਸਦ ਮੈਂਬਰ ਹਨ। ਸੰਸਦ ਦੇ ਵਿਸ਼ੇਸ਼ ਇਜਲਾਸ ਤੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੀਨੀਅਰ ਕੇਂਦਰੀ ਮੰਤਰੀਆਂ ਤੇ ਭਾਜਪਾ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇ.ਪੀ. ਨੱਢਾ, ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਲੋਕ ਸਭਾ ਤੇ ਰਾਜ ਸਭਾ ਦੇ 30 ਤੋਂ ਵੱਧ ਸੰਸਦ ਮੈਂਬਰ ਸ਼ਾਮਿਲ ਹੋਏ। ਇਹ ਮੀਟਿੰਗ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ ਵਿਖੇ ਚਾਹ ’ਤੇ ਹੋਈ। ਮੋਦੀ ਨੇ ਸੋਸ਼ਲ ਮੀਡੀਆ ‘ਐਕਸ’ ’ਤੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਭਾਜਪਾ ਸੰਸਦੀ ਪਾਰਟੀ ਦੀ ਕਾਰਜਕਾਰਨੀ ਕਮੇਟੀ ਨਾਲ ਵੱਖ-ਵੱਖ ਵਿਸ਼ਿਆਂ ’ਤੇ ਉਸਾਰੂ ਵਿਚਾਰ-ਵਟਾਂਦਰਾ ਹੋਇਆ। ਇਹ ਮੀਟਿੰਗ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਸੋਮਵਾਰ ਨੂੰ ਲੋਕ ਸਭਾ ’ਚ ਨਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਸ ਬਿੱਲ ਰਾਹੀਂ ਹੱਦਬੰਦੀ ਦੇ ਆਧਾਰ ’ਤੇ ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਯੋਜਨਾ ਹੈ। ਇਸ ’ਚ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ ਮੌਜੂਦਾ 543 ਤੋਂ ਵਧਾ ਕੇ ਵੱਧ ਤੋਂ ਵੱਧ 850 ਕਰਨ ਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਸੀਟਾਂ ਦੀ ਹੱਦ 500 ਤੋਂ ਵਧਾ ਕੇ 650 ਕਰਨ ਦੀ ਤਜਵੀਜ਼ ਹੈ।

ਪਿਛਲੀ ਖ਼ਬਰ ‘ਆਪ’ ਵਲੋਂ ਵਿਪ੍ਹ ਜਾਰੀ ਅਗਲੀ ਖ਼ਬਰ ਸਰਕਾਰ ਵਲੋਂ 371 ਸੰਸਦ ਮੈਂਬਰਾਂ ਦੇ ਸਮਰਥਨ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।