16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪੰਜਾਬ) ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ

ਟਾਂਡਾ ਉੜਮੁੜ, 11 ਅਗਸਤ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਉੜਮੁੜ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਵਿੱਤ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਵਿਚ ਹੋਈ। ਪ੍ਰੋਫੈਸਰ ਕੇ ਕਲੋਟੀ ਲਾਇਬਰੇਰੀ ਹਾਲ ਉੜਮੁੜ ਵਿਚ ਹੋਈ ।

drinking water
ਅਜੀਤ ਡੈਸਕ 12-08-2026
ਟਾਂਡਾ ਉੜਮੁੜ, 11 ਅਗਸਤ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਉੜਮੁੜ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਵਿੱਤ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਵਿਚ ਹੋਈ। ਪ੍ਰੋਫੈਸਰ ਕੇ ਕਲੋਟੀ ਲਾਇਬਰੇਰੀ ਹਾਲ ਉੜਮੁੜ ਵਿਚ ਹੋਈ । ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਤੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਪ੍ਰਤੀ ਨਾ ਪੱਖੀ ਰਵੱਈਏ ਦੀ ਵਿਰੋਧਤਾ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਸਰਕਾਰ ਵੱਲੋਂ ਜਾਰੀ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 1-1-2016 ਤੋਂ ਪਹਿਲਾਂ ਸੇਵਾ ਮੁਕਤ ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਨਾ ਕੀਤੇ ਜਾਣ, ਵੱਖ-ਵੱਖ ਵਿਭਾਗਾਂ ਵਿਚ ਕੱਚੇ ਕਾਮਿਆਂ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਆਦਿ ਮੰਗਾਂ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਰੋਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਨ ਦੀ ਬਜਾਏ ਕੇਵਲ ਤਨਖ਼ਾਹ ਸਕੇਲਾਂ ਸਬੰਧੀ ਤੱਥਾਂ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ 2027 ਦੇ ਇਲੈੱਕਸ਼ਨ ਵਿਚ ਸਰਕਾਰ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਇਸ ਮੌਕੇ ਹੈੱਡ ਮਾਸਟਰ ਸੰਤੋਖ ਸਿੰਘ, ਪ੍ਰਿੰਸੀਪਲ ਕੁੰਦਨ ਸਿੰਘ, ਪ੍ਰੋਫੈਸਰ ਕੇ. ਕਲੋਟੀ, ਕਸ਼ਮੀਰਾ ਸਿੰਘ, ਸੋਹਣ ਸਿੰਘ, ਮਦਨ ਸਿੰਘ, ਵਿਨੋਦ ਸੈਣੀ, ਗੁਰਮੀਤ ਸਿੰਘ, ਅਮਰ ਸਿੰਘ, ਮਦਨ ਲਾਲ ਬੁੱਲੋਵਾਲ, ਹਰਭਜਨ ਸਿੰਘ, ਬਲਵੀਰ ਸਿੰਘ, ਸੁਖਬੀਰ ਸਿੰਘ, ਅਮਰੀਕ ਸਿੰਘ, ਅੰਮ੍ਰਿਤਪਾਲ ਸੈਣੀ, ਦਵਿੰਦਰ ਸਿੰਘ, ਦੀਦਾਰ ਸਿੰਘ, ਸ਼ਾਮ ਸੁੰਦਰ, ਰਾਜਾ ਸਿੰਘ, ਤਰਸੇਮ ਲਾਲ, ਹਰਦੀਪ ਸਿੰਘ, ਰੇਸ਼ਮ ਸਿੰਘ, ਨਰਿੰਦਰ ਸਿੰਘ ਕੰਗ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਮਾ. ਗੁਰਮੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੀ ਸ਼ੂਟਿੰਗ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਵਿਖਾਉਂਦੇ ਹੋਏ ਨੈਸ਼ਨਲ ਲਈ ਕੀਤਾ ਕੁਆਲੀਫ਼ਾਈ ਅਗਲੀ ਖ਼ਬਰ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।