ਦੌਰੇ ਦੌਰਾਨ ਇਕ ਸਰਕਾਰੀ ਸਕੂਲ ‘ਚ ਮਿਡ-ਡੇ ਮੀਲ ਦੀ ਗੁਣਵੱਤਾ ਦੀ ਜਾਂਚ ਕਰਨ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ।
ਸਕੂਲਾਂ ਦੀ ਗੁਣਵੱਤਾ, ਮਿਡ-ਡੇ-ਮੀਲ ਦੀ ਵਿਵਸਥਾ ਤੇ ਸਫ਼ਾਈ ਸੰਬੰਧੀ ਡੀ. ਈ. ਓ. ਵਲੋਂ ਸਕੂਲਾਂ ‘ਚ ਚੈਕਿੰਗ
ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ, ਮਿਡ-ਡੇ ਮੀਲ ਦੀ ਵਿਵਸਥਾ ਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਬੱਸੀ ਨੋ, ਸਕੂਲ ਆਫ਼ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ, ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਬੱਸੀ ਮਾਰੂਫ ਅਤੇ ਸਰਕਾਰੀ ਮਿਡਲ ਸਕੂਲ ਘਾਸੀਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ, ਮਿਡ-ਡੇ ਮੀਲ ਦੀ ਵਿਵਸਥਾ ਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਬੱਸੀ ਨੋ, ਸਕੂਲ ਆਫ਼ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ, ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਬੱਸੀ ਮਾਰੂਫ ਅਤੇ ਸਰਕਾਰੀ ਮਿਡਲ ਸਕੂਲ ਘਾਸੀਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਇਕ ਸਕੂਲ ਵਿਚ ਤਿਆਰ ਕੀਤੇ ਮਿਡ-ਡੇ ਮੀਲ ਦੀ ਗੁਣਵੱਤਾ ਤਸੱਲੀਬਖ਼ਸ਼ ਨਾ ਮਿਲਣ ‘ਤੇ ਡੀ. ਈ. ਓ. ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਸੰਬੰਧਿਤ ਸਟਾਫ਼ ਨੂੰ ਮੌਕੇ ‘ਤੇ ਹੀ ਤਾੜਨਾ ਕਰਦਿਆਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਜਿੰਦਰ ਕੌਰ ਨੇ ਕਿਹਾ ਕਿ ਮਿਡ-ਡੇ ਮੀਲ ਤਿਆਰ ਕਰਨ ਤੇ ਪਰੋਸਣ ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਲਾਸ-ਰੂਮਾਂ, ਪਖਾਨਿਆਂ, ਸਕੂਲ ਕੈਂਪਸ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਅਤੇ ਰਸੋਈ ਘਰਾਂ ਦੀ ਜਾਂਚ ਕਰਦਿਆਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਚਲਾਏ ਗਏ ਇਸ ਵਿਸ਼ੇਸ਼ ਨਿਰੀਖਣ ਅਭਿਆਨ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ. ਪੀ. ਈ. ਓ.), ਬਲਾਕ ਨੋਡਲ ਅਫ਼ਸਰਾਂ (ਬੀ. ਐਨ. ਓ.), ਸੈਂਟਰ ਹੈੱਡ ਟੀਚਰਾਂ ਤੇ ਹੋਰ ਸਿੱਖਿਆ ਅਧਿਕਾਰੀਆਂ ਵਲੋਂ ਵੀ ਆਪਣੇ-ਆਪਣੇ ਖੇਤਰਾਂ ਦੇ ਸਕੂਲਾਂ ਦੀ ਜਾਂਚ ਕੀਤੀ ਗਈ।