ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿਤ ਸੰਵਾਦ’ ਸਮਾਗਮ ਕਰਵਾਇਆ
ਗੜ੍ਹਸ਼ੰਕਰ, 1 ਸਤੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਪੰਜਾਬੀ ਦੀ ਪ੍ਰਸਿੱਧ ਸਾਹਿੱਤਕਾਰ, ਕਵਿੱਤਰੀ ਤੇ ਨਾਵਲਕਾਰ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿੱਤ ਸੰਵਾਦ’ ਸਮਾਗਮ ਕਰਵਾਇਆ।
ਗੜ੍ਹਸ਼ੰਕਰ, 1 ਸਤੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਪੰਜਾਬੀ ਦੀ ਪ੍ਰਸਿੱਧ ਸਾਹਿੱਤਕਾਰ, ਕਵਿੱਤਰੀ ਤੇ ਨਾਵਲਕਾਰ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿੱਤ ਸੰਵਾਦ’ ਸਮਾਗਮ ਕਰਵਾਇਆ। ਵਿਦਿਆਰਥੀਆਂ ਨੂੰ ਅੰਮ੍ਰਿਤਾ ਪ੍ਰੀਤਮ ਦੇ ਜੀਵਨ, ਸਾਹਿਤਕ ਰਚਨਾਵਾਂ ਤੇ ਪੰਜਾਬੀ ਸਾਹਿਤ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ਸਮਾਗਮ ਦੌਰਾਨ ਪੰਜਾਬੀ ਵਿਭਾਗ ਦੇ ਮੁਖੀ ਡਾ. ਨਵਜੋਤ ਕੌਰ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ, ਰਚਨਾਵਾਂ ਤੇ ਸਾਹਿਤਕ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਸਿਰਫ ਇਕ ਪ੍ਰਸਿੱਧ ਕਵਿੱਤਰੀ ਹੀ ਨਹੀਂ ਸਨ, ਸਗੋਂ ਉਹ ਇਕ ਬਹੁਪੱਖੀ ਸਾਹਿਤਕਾਰ ਅਤੇ ਆਪਣੇ ਸਮੇਂ ਤੋਂ ਅੱਗੇ ਦੀ ਸੋਚ ਰੱਖਣ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਔਰਤ ਦੇ ਹੱਕ, ਉਸ ਦੀਆਂ ਭਾਵਨਾਵਾਂ ਤੇ ਉਸਦੀ ਹੋਂਦ ਦੀ ਗੱਲ ਕੀਤੀ। ਇਸ ਮੌਕੇ ਵਿਦਿਆਰਥਣਾਂ ਜਸਪ੍ਰੀਤ ਕੌਰ, ਰਾਜਵਿੰਦਰ ਕੌਰ ਤੇ ਅੰਜਲੀ ਨੇ ਆਪਣੀਆਂ ਰਚਨਾਵਾਂ ਰਾਹੀਂ ਅੰਮ੍ਰਿਤਾ ਪ੍ਰੀਤਮ ਦੀ ਸਾਹਿਤਕ ਸ਼ਖ਼ਸੀਅਤ ਤੇ ਉਨ੍ਹਾਂ ਦੀਆਂ ਰਚਨਾਵਾਂ ਨਾਲ ਜੁੜੇ ਵਿਚਾਰ ਸਾਂਝੇ ਕੀਤੇ। ਅਖੀਰ ਵਿਚ ਡਾ. ਕੰਵਲਜੀਤ ਕੌਰ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦਾ ਸਾਹਿਤ ਦੇ ਖੇਤਰ ਲਈ ਉਪਰਾਲੇ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਪ੍ਰੋ. ਸੌਰਵ ਦਾਦਰੀ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਅਤੇ ਸਾਹਿੱਤ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਰੱਖੇ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਪਿ੍ਅੰਕਾ ਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ।