02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਜਪਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ-ਸ਼ੰਭੂ ਨਾਥ ਭਾਰਤੀ

ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)-ਪੰਜਾਬ ਦਾ ਹਰ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਨਾਖ਼ੁਸ਼ ਤੇ ਨਿਰਾਸ਼ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸੰਮਤੀ ਮੈਂਬਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਦੇਸ਼ ਦਾ ਮੋਹਰੀ ਸੂਬਾ ਹੁੰਦਾ ਸੀ, ਪਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਇਹ ਹਰ ਖੇਤਰ ਵਿਚ ਦੂਜੇ ਰਾਜਾਂ ਤੋਂ ਬਹੁਤ ਪਿੱਛੇ ਰਹਿ ਗਿਆ ਹੈ।

ਅਜੀਤ ਡੈਸਕ 02-09-2026
ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)-ਪੰਜਾਬ ਦਾ ਹਰ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਨਾਖ਼ੁਸ਼ ਤੇ ਨਿਰਾਸ਼ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸੰਮਤੀ ਮੈਂਬਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਦੇਸ਼ ਦਾ ਮੋਹਰੀ ਸੂਬਾ ਹੁੰਦਾ ਸੀ, ਪਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਇਹ ਹਰ ਖੇਤਰ ਵਿਚ ਦੂਜੇ ਰਾਜਾਂ ਤੋਂ ਬਹੁਤ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਬਣਨ ਨਾਲ ਹੀ ਪੰਜਾਬ ਸਰਬਪੱਖੀ ਵਿਕਾਸ ਕਰੇਗਾ ਅਤੇ ਇਕ ਵਾਰ ਫਿਰ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਸੂਬਾ ਪੰਜਾਬ ਅੰਦਰ ਇਸ ਸਮੇਂ ਕਰਜ਼ੇ ਦੀ ਭੰਡ ਬਹੁਤ ਜ਼ਿਆਦਾ ਭਾਰੀ ਹੋ ਚੁੱਕੀ ਹੈ ਅਤੇ ਇਸ ਕਰਜ਼ੇ ਦਾ ਭਾਰ ਪੰਜਾਬ ਦੇ ਲੋਕਾਂ ਸਿਰ ਪੈ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਲੋਕਾਂ ਨੂੰ ਲੁਭਾਉਣ ਲਈ ਮੁਫ਼ਤ ਵਿਚ ਸਕੀਮਾਂ ਦੇ ਕੇ ਪੰਜਾਬ ਦਾ ਕਚੂਮਰ ਕੱਢ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਸਿਰ ਚੜ੍ਹੀ ਕਰਜ਼ੇ ਦੀ ਭੰਡ ਹੌਲੀ-ਹੌਲੀ ਖ਼ਤਮ ਕਰ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਬਦਲੀਆਂ ਕਰਕੇ ਤੇ ਨੋਟਿਸ ਦੇ ਕੇ ਡਰਾਇਆ ਨਹੀਂ ਜਾ ਸਕਦਾ-ਮੰਝਪੁਰ ਅਗਲੀ ਖ਼ਬਰ ਗੜ੍ਹਦੀਵਾਲਾ ’ਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।