03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ ਸੰਗਤਾਂ ਵੱਡੀ ਪੱਧਰ ’ਤੇ ਸ਼ਾਮਿਲ ਹੋਣਗੀਆਂ - ਸਿੰਗੜੀਵਾਲ

ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ’ਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਨੇ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਗੁਰਨਾਮ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ’ਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਨੇ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਗੁਰਨਾਮ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ਵਿਚ ਹੋਈਆਂ ਸਨ ਅਤੇ 2016 ਵਿਚ ਇਸ ਹਾਊਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਸਿੱਖ ਕੌਮ ਅਤੇ ਪੰਜਾਬ ਵਿਰੋਧੀ ਲਾਣੇ ਨੂੰ ਜਬਰੀ ਕਮੇਟੀ ਦੇ ਪ੍ਰਬੰਧ ਉੱਤੇ ਕਬਜ਼ਾ ਕਰਵਾਇਆ ਹੋਇਆ ਹੈ ਜਿਸ ਨੂੰ ਸਿੱਖ ਕੌਮ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ । ਇਸ ਮੌਕੇ ਸੰਦੀਪ ਸਿੰਘ ਖ਼ਾਲਸਾ ਟਾਂਡਾ, ਕੁਲਵੀਰ ਸਿੰਘ ਮੌਜੀਪੁਰ, ਹਰਵਿੰਦਰ ਸਿੰਘ ਹੀਰਾ, ਸਮਾਜ ਸੇਵੀ ਜਰਨੈਲ ਸਿੰਘ ਧੀਰ, ਰਾਜਵਿੰਦਰ ਕੌਰ ਢੱਡੇ ਫ਼ਤਿਹ ਸਿੰਘ, ਪਰਮਜੀਤ ਸਿੰਘ ਮਿੰਟੂ ਅਸ਼ੋਕ ਕੁਮਾਰ ਭਾਗੋਵਾਲ ਗੁਰਦੇਵ ਸਿੰਘ ਮਨਣਾ,ਕੁਲਵੰਤ ਸਿੰਘ ਢੱਕੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਦੌੜ ਅੱਜ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।