ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ
ਪਿੰਡ ਜੌੜਾ, ਹਰਸੀ ਪਿੰਡ, ਜੰਡੀ, ਖੁੱਡਾ ਤੇ ਤਨੂੰਲੀ ਵਿਖੇ ਹੋਣਗੇ ਸਮਾਗਮ
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਹੋਵੇਗਾ। ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਦੀ ਸ਼ੁਰੂ ਕੀਤੀ ਗਈ ਪ੍ਰਥਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਹੋਵੇਗਾ। ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਦੀ ਸ਼ੁਰੂ ਕੀਤੀ ਗਈ ਪ੍ਰਥਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ‘ਚ ਸੰਤਾਂ-ਮਹਾਂਪੁਰਸ਼ਾਂ ਦੇ ਨਾਲ-ਨਾਲ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਅਤੇ ਢਾਡੀ ਜਥੇ ਸ਼ਾਮਿਲ ਹੋਣਗੇ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ‘ਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 4 ਸਤੰਬਰ ਰਾਤ ਦਾ ਸਮਾਗਮ ਪਿੰਡ ਜੌੜਾ (ਨਜ਼ਦੀਕ ਕੰਧਾਲਾ ਜੱਟਾਂ) ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ ਹਰਿਆਣਾ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 5 ਸਤੰਬਰ ਰਾਤ ਦਾ ਪਹਿਲਾ ਸਮਾਗਮ ਹਰਸੀ ਪਿੰਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਢਾਡੀ ਸੁਖਵੀਰ ਸਿੰਘ ਚੌਹਾਨ ਤੇ ਭਾਈ ਘਰਜੋਤ ਸਿੰਘ ਖ਼ਾਲਸਾ ਦੇ ਜਥੇ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਦੂਸਰਾ ਸਮਾਗਮ ਪਿੰਡ ਜੰਡੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਬੀਬੀ ਮਨਦੀਪ ਕੌਰ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਗਾਇਨ ਕੀਤੇ ਜਾਣਗੇ। 6 ਸਤੰਬਰ ਦਾ ਪਹਿਲਾ ਸਮਾਗਮ ਪਿੰਡ ਖੁੱਡਾ ਕੁਰਾਲਾ ਨਜ਼ਦੀਕ ਟਾਂਡਾ ਵਿਖੇ ਹੋਵੇਗਾ, ਸਮਾਗਮ ਵਿਚ ਭਾਈ ਹਰਭਜਨ ਸਿੰਘ ਸੋਤਲਾ ਤੇ ਭਾਈ ਘਰਜੋਤ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼ਾਮ 6:30 ਵਜੇ ਤੋਂ ਰਾਤ 8:30 ਵਜੇ ਤੱਕ ਚੱਲਣਗੇ। ਇਸੇ ਤਰ੍ਹਾਂ ਦਿਨ ਦਾ ਦੂਸਰਾ ਸਮਾਗਮ ਪਿੰਡ ਤਨੂੰਲੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਬੀਬੀ ਮਨਦੀਪ ਕੌਰ ਖ਼ਾਲਸਾ ਸ਼ਾਮਚੁਰਾਸੀ ਵਾਲਿਆਂ ਦੇ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮਾਂ ‘ਚ ਗਿਆਨੀ ਜਸਵਿੰਦਰ ਸਿੰਘ ਪਰਮਾਰ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।