ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਦੋ ਦਿਨਾ ਜ਼ੋਨ ਅਥਲੈਟਿਕਸ ਖੇਡਾਂ ਸਮਾਪਤ
ਗੜ੍ਹਦੀਵਾਲਾ, 3 ਸਤੰਬਰ (ਚੱਗਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਤੇ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ ਤੇ ਜ਼ੋਨ ਪ੍ਰਧਾਨ ਪਿ੍ਰੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ ਦੋ ਦਿਨਾ ਜ਼ੋਨ ਪੱਧਰੀ ਅਥਲੈਟਿਕਸ ਖੇਡ ਮੁਕਾਬਲੇ ਸਮਾਪਤ ਹੋ ਗਏ। ਇਸ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਤੇ ਜ਼ੋਨ ਸਕੱਤਰ ਦਲਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਲਈ ਅਤਿ ਜ਼ਰੂਰੀ ਹਨ।
ਅਜੀਤ ਡੈਸਕ
04-09-2026