ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ। ਉਨ੍ਹਾਂ ਨਾਲ ਭੁਪਿੰਦਰ ਸਿੰਘ ਮਹਿੰਦੀਪੁਰ, ਸੁਖਦੇਵ ਸਿੰਘ, ਸੰਜੀਵ ਥਾਪਰ ਤੇ ਹੋਰ। ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤਲਵਾੜ ਦਾ ਸਨਮਾਨ
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਹੁਸ਼ਿਆਰਪੁਰ ( ਸ਼ਹਿਰੀ) ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ‘ਚ ਹੋਰ ਵਾਧਾ ਹੋਵੇਗਾ।
ਅਜੀਤ ਡੈਸਕ
05-09-2026