06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੂੰ ਲੈ ਕੇ ਸ਼ਹਿਰ ਅੰਦਰ ਕੱਢਿਆ ਰੋਸ ਮਾਰਚ

ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਪਿਛਲੇ ਦਿਨੀਂ ਸੋਰਵ ਜੈਨ ਪੁੱਤਰ ਲਲਿਤ ਜੈਨ ਵਾਸੀ ਬਾਣੀਆਂ ਮੁਹੱਲਾ ਮੁਕੇਰੀਆਂ ਨੂੰ ਕੁੱਝ ਨੌਜਵਾਨਾਂ ਨੇ ਅਗਵਾ ਕਰਕੇ ਭਾਰੀ ਕੁੱਟਮਾਰ ਕੀਤੀ ਸੀ, ਜਿਸ ਦੇ ਰੋਸ ਵਜੋਂ ਜੈਨ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੀਤਾ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕਰਨ ਦੀ ਸੂਰਤ ਵਿਚ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ।

ਅਜੀਤ ਡੈਸਕ 06-09-2026
ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਪਿਛਲੇ ਦਿਨੀਂ ਸੋਰਵ ਜੈਨ ਪੁੱਤਰ ਲਲਿਤ ਜੈਨ ਵਾਸੀ ਬਾਣੀਆਂ ਮੁਹੱਲਾ ਮੁਕੇਰੀਆਂ ਨੂੰ ਕੁੱਝ ਨੌਜਵਾਨਾਂ ਨੇ ਅਗਵਾ ਕਰਕੇ ਭਾਰੀ ਕੁੱਟਮਾਰ ਕੀਤੀ ਸੀ, ਜਿਸ ਦੇ ਰੋਸ ਵਜੋਂ ਜੈਨ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੀਤਾ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕਰਨ ਦੀ ਸੂਰਤ ਵਿਚ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਇਹ ਰੋਸ ਮਾਰਚ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ’ਚੋਂ ਹੁੰਦਾ ਹੋਇਆ ਮਹਾਰਾਣਾ ਪ੍ਰਤਾਪ ਚੌਕ ਪਹੁੰਚਿਆ ਜਿਥੇ ਉਨ੍ਹਾਂ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਸਮੇਂ ਐੱਸ. ਐੱਚ. ਓ. ਮੁਕੇਰੀਆਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਾਮਜ਼ਦ ਦੋਸ਼ੀਆਂ ਵਿਚੋਂ ਅਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ, ਵਿਜੈ ਜੈਨ ਬੱਗਾ, ਬਲਬਿੰਦਰ ਬਿੰਦਾ, ਸਾਬਕਾ ਪ੍ਰਧਾਨ ਨਗਰ ਕੌਂਸਲ ਵਿਨੋਦ ਕੁਮਾਰ ਤੋਂ ਇਲਾਵਾ ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਖੰਨਾ ਨੇ ਪੰਜਾਬ ’ਚ ਬੇਖੌਫ਼ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਰੋਕ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਚੇਲਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।