06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅੱਡਾ ਬਾਗਪੁਰ ਵਿਖੇ ਖ਼ਾਨ ਹੈਂਡਲੂਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਮਾਰਗ ’ਚ ਪੈਂਦੇ ਪਿੰਡ ਬਾਗਪੁਰ ਦੇ ਬੱਸ ਅੱਡੇ ਨਜ਼ਦੀਕ ਸਥਿਤ ਖ਼ਾਨ ਹੈਂਡਲੂਮ ’ਚ ਅਚਾਨਕ ਅੱਗ ਲੱਗ ਜਾਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਦੇ ਚੱਲਦਿਆਂ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਸੰਬੰਧੀ ਖ਼ਾਨ ਹੈਂਡਲੂਮ ਦੇ ਮਾਲਕ ਕੈਸਰ ਖ਼ਾਨ ਨੇ ਦੱਸਿਆ ਕਿ ਉਹ ਕਿਸੇ ਜ਼ਰੂਰੀ ਕੰਮ ਲਈ ਕਸਬਾ ਗੜ੍ਹਦੀਵਾਲਾ ਗਿਆ ਹੋਇਆ ਸੀ, ਜਿਥੇ ਉਸ ਨੂੰ ਫ਼ੋਨ ਆਇਆ ਕਿ ਉਸਦੀ ਦੁਕਾਨ ’ਚ ਅੱਗ ਲੱਗ ਗਈ ਹੈ।

ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਮਾਰਗ ’ਚ ਪੈਂਦੇ ਪਿੰਡ ਬਾਗਪੁਰ ਦੇ ਬੱਸ ਅੱਡੇ ਨਜ਼ਦੀਕ ਸਥਿਤ ਖ਼ਾਨ ਹੈਂਡਲੂਮ ’ਚ ਅਚਾਨਕ ਅੱਗ ਲੱਗ ਜਾਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਦੇ ਚੱਲਦਿਆਂ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਸੰਬੰਧੀ ਖ਼ਾਨ ਹੈਂਡਲੂਮ ਦੇ ਮਾਲਕ ਕੈਸਰ ਖ਼ਾਨ ਨੇ ਦੱਸਿਆ ਕਿ ਉਹ ਕਿਸੇ ਜ਼ਰੂਰੀ ਕੰਮ ਲਈ ਕਸਬਾ ਗੜ੍ਹਦੀਵਾਲਾ ਗਿਆ ਹੋਇਆ ਸੀ, ਜਿਥੇ ਉਸ ਨੂੰ ਫ਼ੋਨ ਆਇਆ ਕਿ ਉਸਦੀ ਦੁਕਾਨ ’ਚ ਅੱਗ ਲੱਗ ਗਈ ਹੈ। ਜਦੋਂ ਉਹ ਵਾਪਸ ਆਇਆ ਤਾਂ ਹੈਂਡਲੂਮ ’ਚ ਭਿਆਨਕ ਅੱਗ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ’ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਉਨ੍ਹਾਂ ਹੈਂਡਲੂਮ ’ਚ ਕਾਫ਼ੀ ਸਮਾਨ ਜਮਾ ਕੀਤਾ ਹੋਇਆ ਸੀ, ਜੋ ਕਿ ਸਾਰਾ ਅੱਗ ਨਾਲ ਸੜ ਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਦਾ 10 ਤੋਂ 15 ਲੱਖ ਦਾ ਨੁਕਸਾਨ ਹੋ ਗਿਆ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।
ਪਿਛਲੀ ਖ਼ਬਰ ਮੌਤ ਦੇ ਪਹੀਆਂ ਹੇਠਾਂ ਜ਼ਿੰਦਗੀ... ਪਹਿਲਾਂ ਟੱਕਰ, ਫਿਰ ਭੱਜਣ ਦੀ ਕੋਸ਼ਿਸ਼ ’ਚ ਗੱਡੀ ਨੇ ਦਰੜਿਆ ਅਗਲੀ ਖ਼ਬਰ ਦੇਨੋਵਾਲ ਖ਼ੁਰਦ ਨੇੜਿਓਂ ਲਗਾਤਾਰ ਮਿਲ ਰਹੀਆਂ ਨੇ ਨੌਜਵਾਨਾਂ ਦੀਆਂ ਲਾਸ਼ਾਂ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।