06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਦਿਆਰਥੀਆਂ ਦੇ ਵਧੀਆ ਭਵਿੱਖ ਦਾ ਮਾਰਗਦਰਸ਼ਕ ਹੁੰਦੈ ਅਧਿਆਪਕ-ਪ੍ਰੋ: ਪਲਵਿੰਦਰ ਸਿੰਘ

ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤ ਦੇ ਮਹਾਨ ਦਾਰਸ਼ਨਿਕ, ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ‘ਚ ਕੁਲਪਤੀ ਸੰਤ ਮਨਮੋਹਨ ਸਿੰਘ ਦੇ ਨਿਰਦੇਸ਼ਾਂ ‘ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ-ਕੁਲਪਤੀ ਪ੍ਰੋਫ਼ੈਸਰ (ਡਾ.)

ਉਪ-ਕੁਲਪਤੀ ਪ੍ਰੋਫ਼ੈਸਰ (ਡਾ.) ਪਲਵਿੰਦਰ ਸਿੰਘ 06-09-2026
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤ ਦੇ ਮਹਾਨ ਦਾਰਸ਼ਨਿਕ, ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ‘ਚ ਕੁਲਪਤੀ ਸੰਤ ਮਨਮੋਹਨ ਸਿੰਘ ਦੇ ਨਿਰਦੇਸ਼ਾਂ ‘ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ-ਕੁਲਪਤੀ ਪ੍ਰੋਫ਼ੈਸਰ (ਡਾ.) ਪਲਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦਾ ਉਹ ਗਿਆਨਮਈ ਥੰਮ੍ਹ ਹੈ, ਜੋ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਧਾਰਮਿਕ ਅਤੇ ਨੈਤਿਕ ਮੁੱਲ ਸਿਖਾ ਕੇ ਇਕ ਬਿਹਤਰੀਨ ਵਿਅਕਤੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਤਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਯੂਨੀਵਰਸਿਟੀ ਦਾ ਮੁੱਖ ਮਨੋਰਥ ਇਸ ਇਲਾਕੇ ‘ਚ ਉੱਚ ਸਿੱਖਿਆ ਦਾ ਚਾਨਣ ਫੈਲਾਉਣਾ ਹੈ, ਜਿਸ ‘ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕੇਵਲ ਕਿਤਾਬੀ ਗਿਆਨ ਵੰਡਣ ਵਾਲਾ ਹੀ ਨਹੀਂ ਹੁੰਦਾ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਾਲਾ ਸੱਚਾ ਮਾਰਗਦਰਸ਼ਕ ਹੁੰਦਾ ਹੈ। ਇਸ ਮੌਕੇ ਯੂਨੀਵਰਸਿਟੀ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸ਼ਿਵ ਮੰਦਰ ਚੱਬੇਵਾਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਮਾਗਮ ਅਗਲੀ ਖ਼ਬਰ ਇਨੋਵੇਟਿਵ ਜੂਨੀਅਰ ਸਕੂਲ ਟਾਂਡਾ ਉੜਮੁੜ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।