06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਸਕੂਲ ਦੇ ਹੋਣਹਾਰ ਅਧਿਆਪਕ ਸਨਮਾਨਿਤ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਪਹਿਲੇ ਪਹਿਲੇ ਉਪ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਵਿਖੇ ਮੁੱਖ ਅਧਿਆਪਕਾ ਰਜਵਿੰਦਰ ਕੌਰ ਦੀ ਅਗਵਾਈ ‘ਚ ਸਕੂਲ ਦੇ ਹੋਣਹਾਰ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਪਹਿਲੇ ਪਹਿਲੇ ਉਪ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਵਿਖੇ ਮੁੱਖ ਅਧਿਆਪਕਾ ਰਜਵਿੰਦਰ ਕੌਰ ਦੀ ਅਗਵਾਈ ‘ਚ ਸਕੂਲ ਦੇ ਹੋਣਹਾਰ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਸੰਬੋਧਨ ਕਰਦਿਆਂ ਮੈਡਮ ਰਜਵਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਸਿਰਫ਼ ਆਪਣੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਨੂੰ ਜ਼ਿੰਦਗੀ ਜਿਊਣ ਦਾ ਤਰੀਕਾ, ਸਹੀ ਮਾਰਗ ਦਰਸ਼ਕ ਕਰਕੇ ਦੁਨੀਆਂ ਵਿਚ ਵਿਚਰਨਾ ਵੀ ਦੱਸਦਾ ਹੈ। ਇਸ ਮੌਕੇ ਉਨ੍ਹਾਂ ਵਲੋਂ ਅਧਿਆਪਕਾ ਅੰਜਲੀ ਸ਼ਰਮਾ, ਅਰੁਨਾ ਰਾਣੀ, ਮੀਨਾ ਰਾਣੀ, ਰੀਨਾ ਰਾਏ, ਸੰਦੀਪ ਕੁਮਾਰ, ਚਮਨ ਲਾਲ, ਅੰਮ੍ਰਿਤਪਾਲ ਸਿੰਘ, ਰੇਖਾ ਰਾਣੀ, ਦਿਲਬਾਗ ਚੰਦ, ਸੰਦੀਪ ਕੌਰ, ਰਜਨੀ ਚੌਧਰੀ, ਗੀਤਾ ਗਿੱਲ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਾਲੇ ਸ਼ੁੱਧੀਕਰਨ ਕਰਵਾਉਣ ਦੀ ਥਾਂ ਆਪਣਾ ਬੁੱਧੀਕਰਨ ਕਰਵਾਉਣ-ਆਦੀਆ ਅਗਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੀਆਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।