ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਨਾਲ ਧੱਕਾ ਕਰ ਰਹੀ ਹੈ-ਸਿੰਗੜੀਵਾਲਾ
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲ ਦਲ (ਅ) ਨੇ ਪਿੰਡ ਰੋਡ ਮਜਾਰਾ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਕੁਲਦੀਪ ਸਿੰਘ ਮੌਜੀਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲ ਦਲ (ਅ) ਨੇ ਪਿੰਡ ਰੋਡ ਮਜਾਰਾ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਕੁਲਦੀਪ ਸਿੰਘ ਮੌਜੀਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 2011 ਵਿਚ ਹੋਈਆਂ ਸਨ ਤੇ 2016 ਵਿਚ ਇਸ ਹਾਊਸ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਸਿੱਖ ਭਾਵਨਾਵਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਸਿੱਖ ਕੌਮ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਬਰੀ ਕਮੇਟੀ ਦੇ ਪ੍ਰਬੰਧ ’ਤੇ ਕਬਜ਼ਾ ਕਰਵਾਇਆ ਹੋਇਆ ਹੈ ਜਿਸ ਨੂੰ ਕੌਮ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਤੇ ਕੇਂਦਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਮਜਬੂਰ ਕੀਤਾ ਜਾਵੇਗਾ। ਜ਼ਿਲ੍ਹਾ ਯੂਥ ਪ੍ਰਧਾਨ ਕੁਲਵੀਰ ਸਿੰਘ ਮੌਜੀਪੁਰ ਨੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਪਿਛਲੇ ਲੰਬੇ ਸਮੇਂ ਤੋਂ ਪੰਥਕ ਏਕਤਾ ਦੀ ਗੱਲ ਕਰਦੇ ਆ ਰਹੇ ਹਨ ਪਰ ਦੂਜੀਆਂ ਧਿਰਾਂ ਪੰਥਕ ਏਕਤਾ ਲਈ ਗੰਭੀਰ ਨਹੀਂ। ਇਸ ਮੌਕੇ ਮੋਹਿਤ ਕੁਮਾਰ, ਮਨੀ ਕੁਮਾਰ, ਆਕਾਸ਼ਦੀਪ ਭਾਟੀਆ, ਰਾਜੀਵ ਕੁਮਾਰ ਆਦਿ ਹਾਜ਼ਰ ਹਨ।