ਗੜ੍ਹਦੀਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਨਾਲ ਮਨਾਇਆ
ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਵਲੋਂ ਗੜ੍ਹਦੀਵਾਲਾ ਦੇ ਜੰਜ ਘਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਅਤੁੱਲ ਕ੍ਰਿਸ਼ਨ ਸ਼ਾਸਤਰੀ ਨੇ ਆਪਣੇ ਮਧੁਰ ਸੰਕੀਰਤਨ ਨਾਲ ਸੰਗਤਾਂ ਨੂੰ ਆਨੰਦਿਤ ਕੀਤਾ।
ਅਜੀਤ ਡੈਸਕ
07-09-2026