07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਤਨੀ ਵਲੋਂ ਪਤੀ ਨੂੰ ਅਣਪਛਾਤਿਆਂ ’ਤੇ ਬੰਧਕ ਬਣਾ ਕੇ ਰੱਖਣ ਦਾ ਦੋਸ਼

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸਾਮਾਨ ਲੈਣ ਆਏ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਬੰਧਕ ਬਣਾ ਕੇ ਰੱਖਣ ਦੇ ਦੋਸ਼ ’ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪ੍ਰਤਾਪ ਨਗਰ ਦੀ ਵਾਸੀ ਰਣਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਕਰੀਬ 9 ਮਹੀਨੇ ਪਹਿਲਾਂ ਸੰਦੀਪ ਕੁਮਾਰ ਵਾਸੀ ਪ੍ਰਤਾਪ ਨਗਰ ਨਾਲ ਵਿਆਹ ਕਰਵਾ ਲਿਆ ਸੀ।

ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸਾਮਾਨ ਲੈਣ ਆਏ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਬੰਧਕ ਬਣਾ ਕੇ ਰੱਖਣ ਦੇ ਦੋਸ਼ ’ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪ੍ਰਤਾਪ ਨਗਰ ਦੀ ਵਾਸੀ ਰਣਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਕਰੀਬ 9 ਮਹੀਨੇ ਪਹਿਲਾਂ ਸੰਦੀਪ ਕੁਮਾਰ ਵਾਸੀ ਪ੍ਰਤਾਪ ਨਗਰ ਨਾਲ ਵਿਆਹ ਕਰਵਾ ਲਿਆ ਸੀ। ਉਸ ਨੇ ਦੱਸਿਆ ਕਿ 3 ਸਤੰਬਰ ਸ਼ਾਮ ਦੇ ਸਮੇਂ ਉਸ ਦਾ ਪਤੀ ਨਲੋਈਆਂ ਚੌਕ ਤੋਂ ਬੇਕਰੀ ਤੋਂ ਸਾਮਾਨ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਉਸ ਦੇ ਮੁਤਾਬਿਕ ਉਸ ਨੇ ਆਪਣੇ ਪਤੀ ਨੂੰ ਕਾਫ਼ੀ ਲੱਭਿਆ ਪਰ ਉਹ ਨਹੀਂ ਮਿਲਿਆ। ਉਸ ਨੇ ਸ਼ਿਕਾਇਤ ’ਚ ਇਹ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੇ ਪਤੀ ਨੂੰ ਕਿਸੇ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਸਬਾ ਹਾਜੀਪੁਰ ਦਾ ਪੁਰਾਤਨ ਛਿੰਝ ਮੇਲਾ 9 ਤੋਂ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।