07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅਧਿਆਪਕ ਦਿਵਸ ਮਨਾਇਆ

ਔੜ/ਝਿੰਗੜਾਂ, 6 ਸਤੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ.

ਅਜੀਤ ਡੈਸਕ 07-09-2026
ਔੜ/ਝਿੰਗੜਾਂ, 6 ਸਤੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐਸ. ਈ. ਝਿੰਗੜਾਂ ਵਿਖੇ ਅਧਿਆਪਕ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਕੇਕ ਕੱਟਣ ਦੀ ਰਸਮ ਅਦਾ ਕਰਨ ਉਪਰੰਤ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਕ ਨਰੋਏ ਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਵਿਚ ਅਧਿਆਪਕਾਂ ਦੀ ਭੂਮਿਕਾ ਅਤਿ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਧਿਆਪਕਾਂ ਦੇ ਮਹੱਤਵ ਨੂੰ ਯਾਦ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਨ ਦਾ ਦਿਨ ਹੈ। ਮੈਨੇਜਰ ਕਮਲਜੀਤ ਸਿੰਘ ਗਰਚਾ, ਅਧਿਆਪਕਾ ਨਰਿੰਦਰ ਕੌਰ, ਸਰਬਜੀਤ ਕੌਰ, ਇਕਬਾਲ ਕੌਰ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਕਿਹਾ ਕਿ ਅਧਿਆਪਕ ਸਿਰਫ ਕਿਤਾਬਾਂ ਦਾ ਗਿਆਨ ਹੀ ਨਹੀਂ ਦਿੰਦੇ ਸਗੋਂ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਦੀ ਸਿੱਖਿਆ ਤੇ ਮਿਹਨਤ, ਇਮਾਨਦਾਰੀ, ਅਨੁਸ਼ਾਸਨ ਅਤੇ ਦੂਜਿਆਂ ਦਾ ਸਤਿਕਾਰ ਕਰਨਾ ਸਿਖਾਉਂਦੇ ਹਨ। ਇਸ ਮੌਕੇ ਨਰਿੰਦਰ ਪਾਲ ਸਿੰਘ, ਸਰਬਜੀਤ ਕੌਰ, ਸਮਤਾ, ਕਮਲਜੀਤ ਕੌਰ, ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਮੇਨਕਾ, ਰੂਬੀ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਜਸਕਰਨ ਸਿੰਘ, ਅਜੇ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਦਾ ਜਥਾ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਸਮੇਂ। ਕਿਰਤੀ ਕਿਸਾਨ ਯੂਨੀਅਨ ਦਾ ਜ... ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।