07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਉਸਮਾਨਪੁਰ ਵਿਖੇ ਅਧਿਆਪਕ ਦਿਵਸ ਸੰਬੰਧੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਉਸਮਾਨਪੁਰ, 6 ਸਤੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਕਮਿਊਨਿਟੀ ਪੈਲੇਸ ਵਿਖੇ ਅਧਿਆਪਕ ਦਿਵਸ ਸੰਬੰਧੀ ਇਕ ਸਮਾਗਮ ਪੁਕਾਰ ਸੰਸਥਾ ਹੈਲਪਿੰਗ ਹੈਂਡਜ਼ ਫਾਰ ਹੈਲਪਲੈਸ ਵਲੋਂ ਸੰਸਥਾ ਦੇ ਸੂਬਾ ਪ੍ਰਧਾਨ ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ ਦੀ ਅਗਵਾਈ ਤੇ ਸਰਪੰਚ ਕਮਲੇਸ਼ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਪੇ ਬੱਚੇ ਨੂੰ ਜਨਮ ਦਿੰਦੇ ਹਨ ਤਾਂ ਅਧਿਆਪਕ ਬੱਚੇ ਨੂੰ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ।

ਅਜੀਤ ਡੈਸਕ 07-09-2026
ਉਸਮਾਨਪੁਰ, 6 ਸਤੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਕਮਿਊਨਿਟੀ ਪੈਲੇਸ ਵਿਖੇ ਅਧਿਆਪਕ ਦਿਵਸ ਸੰਬੰਧੀ ਇਕ ਸਮਾਗਮ ਪੁਕਾਰ ਸੰਸਥਾ ਹੈਲਪਿੰਗ ਹੈਂਡਜ਼ ਫਾਰ ਹੈਲਪਲੈਸ ਵਲੋਂ ਸੰਸਥਾ ਦੇ ਸੂਬਾ ਪ੍ਰਧਾਨ ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ ਦੀ ਅਗਵਾਈ ਤੇ ਸਰਪੰਚ ਕਮਲੇਸ਼ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਪੇ ਬੱਚੇ ਨੂੰ ਜਨਮ ਦਿੰਦੇ ਹਨ ਤਾਂ ਅਧਿਆਪਕ ਬੱਚੇ ਨੂੰ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਹੀ ਸਾਨੂੰ ਹਨੇਰੇ ਤੋਂ ਚਾਨਣ ਵੱਲ ਲਿਜਾਂਦਾ ਹੈ। ਇਸ ਮੌਕੇ ਸੰਸਥਾ ਵਲੋਂ ਸੇਵਾਮੁਕਤ ਹੈੱਡ ਮਾਸਟਰ ਅਜਾਇਬ ਸਿੰਘ ਸਾਬਕਾ ਸਰਪੰਚ, ਕ੍ਰਿਪਾਲ ਸਿੰਘ ਸੇਵਾ ਮੁਕਤ ਪੀ. ਟੀ. ਮਾਸਟਰ, ਡਾ. ਜਤਿੰਦਰ ਕੌਰ ਇੰਗਲਿਸ਼ ਅਧਿਆਪਕਾ ਸਕੂਲ ਆਫ ਐਮੀਂਨੈਂਸ ਨਵਾਂਸ਼ਹਿਰ, ਮੈਡਮ ਕਿਰਨ ਬੰਗੜ ਇੰਗਲਿਸ਼ ਅਧਿਆਪਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਆਦਿ ਨੂੰ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਿਸ਼ੇਸ਼ ਯੋਗਦਾਨ ਸਦਕਾ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪਤਵੰਤਿਆਂ ਨੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪਤਵੰਤਿਆਂ ਨੇ ਪਿੰਡ ਉਸਮਾਨਪੁਰ ਨੂੰ ਮਿਸ਼ਨ ਅੰਤੋਦਿਆ ਦੇ ਤਹਿਤ ਕੌਮੀ ਰੈਂਕਿੰਗ ਵਿਚ 7ਵੇਂ ਤੇ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਰਹਿਣ ’ਤੇ ਬਲਬੀਰ ਸਿੰਘ ਉਸਮਾਨਪੁਰ ਯੂ. ਐਸ. ਏ., ਤਲਵਿੰਦਰ ਸਿੰਘ ਦੁਬਈ ਸਮੇਤ ਸਮੂਹ ਪ੍ਰਵਾਸੀ ਭਾਰਤੀ ਵੀਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ, ਸਰਪੰਚ ਕਮਲੇਸ਼ ਕੁਮਾਰੀ, ਮਦਨ ਲਾਲ ਪੰਚ, ਬਲਵਿੰਦਰ ਸਿੰਘ ਪੰਚ, ਹਰਮਿੰਦਰ ਸਿੰਘ ਪੰਚ, ਜਗਤਾਰ ਸਿੰਘ, ਮਲਕੀਤ ਸਿੰਘ ਨੰਬਰਦਾਰ, ਵਰਿੰਦਰ ਕੁਮਾਰ, ਰਵਿੰਦਰ ਕੁਮਾਰ, ਬਖਸ਼ੀਸ਼ ਰਾਮ, ਹਰਭਜਨ ਸਿੰਘ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਤੰਤਰ ਦੇ ਘਾਣ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ-ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਕਿਹਾ, ਇ... ਅਗਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵਿਦਿਆਰਥੀਆਂ ਨੂੰ ਟੈਟਨਸ ਦੇ ਟੀਕੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।