ਵਰਕਰਾਂ ਦੀ ਇਕਜੁੱਟਤਾ ਤੇ ਸਮਰਪਣ ਨਾਲ ਭਾਰਤੀ ਜਨਤਾ ਪਾਰਟੀ ਹੋਰ ਹੋਵੇਗੀ ਮਜ਼ਬੂਤ-ਧੀਮਾਨ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਸੂਬਾ ਮਹਾਂ ਮੰਤਰੀ, ਸੂਬਾ ਇੰਚਾਰਜ ਰਜਨੀਸ਼ ਧੀਮਾਨ ਤੇ ਭਾਜਪਾ ਜ਼ਿਲ੍ਹਾ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਲੰਧਰ ਸੁਸ਼ੀਲ ਸ਼ਰਮਾ ਦੇ ਮਾਰਗਦਰਸ਼ਨ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਦੇਖ-ਰੇਖ ਹੇਠ ਹੋਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਹਲਕਾ ਇੰਚਾਰਜ, ਮੰਡਲ ਪ੍ਰਧਾਨ, ਨਸ਼ਾ ਮੁਕਤ ਪੰਜਾਬ ਟੋਲੀ ਦੇ ਮੈਂਬਰ ਤੇ ਸੇਵਾ ਸੰਕਲਪ ਮਿਸ਼ਨ ਪੰਜਾਬ ਨਾਲ ਜੁੜੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ।
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਸੂਬਾ ਮਹਾਂ ਮੰਤਰੀ, ਸੂਬਾ ਇੰਚਾਰਜ ਰਜਨੀਸ਼ ਧੀਮਾਨ ਤੇ ਭਾਜਪਾ ਜ਼ਿਲ੍ਹਾ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਲੰਧਰ ਸੁਸ਼ੀਲ ਸ਼ਰਮਾ ਦੇ ਮਾਰਗਦਰਸ਼ਨ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਦੇਖ-ਰੇਖ ਹੇਠ ਹੋਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਹਲਕਾ ਇੰਚਾਰਜ, ਮੰਡਲ ਪ੍ਰਧਾਨ, ਨਸ਼ਾ ਮੁਕਤ ਪੰਜਾਬ ਟੋਲੀ ਦੇ ਮੈਂਬਰ ਤੇ ਸੇਵਾ ਸੰਕਲਪ ਮਿਸ਼ਨ ਪੰਜਾਬ ਨਾਲ ਜੁੜੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੇ ਇਕ ਮਹੀਨੇ ਦੇ ਪ੍ਰੋਗਰਾਮਾਂ ਦੀ ਵਿਸਥਾਰ-ਪੂਰਵਕ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਮੀਟਿੰਗ ‘ਚ ਪਹੁੰਚੇ ਸਮੂਹ ਸੀਨੀਅਰ ਆਗੂਆਂ, ਜ਼ਿਲ੍ਹਾ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਮਹਾਂ ਮੰਤਰੀ ਰਜਨੀਸ਼ ਧੀਮਾਨ ਨੇ ਕਿਹਾ ਕਿ ਆਉਣ ਵਾਲਾ ਸਮਾਂ ਸਿਰਫ਼ ਪਾਰਟੀ ਦੀ ਮਜ਼ਬੂਤੀ, ਵਿਸਥਾਰ ਤੇ ਪਾਰਟੀ ਦੇ ਕੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਰਕਰ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਸਮਰਪਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਕਿਹਾ ਕਿ ਜ਼ਿਲ੍ਹੇ ‘ਚ ਸਮੂਹ ਅਹੁਦੇਦਾਰ ਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਪੂਰੀ ਮਜ਼ਬੂਤੀ ਚੋਣ ਲੜੀ ਜਾਵੇਗੀ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਸਮੇਤ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।