ਮੰਨਣਹਾਨਾ ’ਚ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਸਮਾਗਮ ਅੱਜ ਤੋਂ
ਕੋਟਫ਼ਤੂਹੀ, 7 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਧਾਰਮਿਕ ਸਮਾਗਮ 8 ਤੋਂ 12 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਪ੍ਰਧਾਨ ਰਘਵੀਰ ਸਿੰਘ ਲੇਹਲ, ਜਸਕਰਨ ਸਿੰਘ ਲੇਹਲ, ਵਰਿੰਦਰ ਸਿੰਘ ਲੇਹਲ, ਬਲਵੀਰ ਸਿੰਘ ਅਟਵਾਲ, ਫ਼ਤਿਹ ਸਿੰਘ, ਨਰਿੰਦਰ ਸਿੰਘ, ਨਰੇਸ਼ ਕੁਮਾਰ, ਗੁਰਪਾਲ ਸਿੰਘ ਉਂਕਾਰ ਸਿੰਘ ਲੇਹਲ, ਸੋਰਵ, ਬਲਕਾਰ ਸਿੰਘ, ਜਸਵੰਤ ਸਿੰਘ, ਭਾਈ ਨਛੱਤਰ ਸਿੰਘ, ਮਹਿੰਦਰ ਸਿੰਘ ਲੇਹਲ, ਬਲਵੀਰ ਸਿੰਘ, ਮੋਹਿਤ ਆਦਿ ਨੇ ਦੱਸਿਆ ਕਿ 8 ਸਤੰਬਰ ਨੂੰ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ, 10 ਸਤੰਬਰ ਪਹਿਲੀ ਲੜੀ ਦੇ ਭੋਗ ਪਾਏ ਜਾਣਗੇ।
ਕੋਟਫ਼ਤੂਹੀ, 7 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਧਾਰਮਿਕ ਸਮਾਗਮ 8 ਤੋਂ 12 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਪ੍ਰਧਾਨ ਰਘਵੀਰ ਸਿੰਘ ਲੇਹਲ, ਜਸਕਰਨ ਸਿੰਘ ਲੇਹਲ, ਵਰਿੰਦਰ ਸਿੰਘ ਲੇਹਲ, ਬਲਵੀਰ ਸਿੰਘ ਅਟਵਾਲ, ਫ਼ਤਿਹ ਸਿੰਘ, ਨਰਿੰਦਰ ਸਿੰਘ, ਨਰੇਸ਼ ਕੁਮਾਰ, ਗੁਰਪਾਲ ਸਿੰਘ ਉਂਕਾਰ ਸਿੰਘ ਲੇਹਲ, ਸੋਰਵ, ਬਲਕਾਰ ਸਿੰਘ, ਜਸਵੰਤ ਸਿੰਘ, ਭਾਈ ਨਛੱਤਰ ਸਿੰਘ, ਮਹਿੰਦਰ ਸਿੰਘ ਲੇਹਲ, ਬਲਵੀਰ ਸਿੰਘ, ਮੋਹਿਤ ਆਦਿ ਨੇ ਦੱਸਿਆ ਕਿ 8 ਸਤੰਬਰ ਨੂੰ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ, 10 ਸਤੰਬਰ ਪਹਿਲੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੂਸਰੀ ਲੜੀ ਆਰੰਭ ਹੋਵੇਗੀ, 11 ਸਤੰਬਰ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਸੁਖਦੇਵ ਸਿੰਘ ਨਡਾਲੋ, ਭਾਈ ਮਲਕੀਤ ਸਿੰਘ ਖ਼ਾਲਸਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਸ੍ਰੀ ਅਖੰਡ ਦੀ ਦੂਸਰੀ ਲੜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਵਿਚ ਭਾਈ ਬਲਵਿੰਦਰ ਸਿੰਘ ਬਹਿਰਾਮ, ਢਾਡੀ ਗੁਰਦੀਪ ਸਿੰਘ ਉੜਾਪੜ, ਭਾਈ ਮਨਜਿੰਦਰ ਸਿੰਘ ਰਾਏਪੁਰ, ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।