08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਖਿਡਾਰੀਆਂ ਨੇ ਅਥਲੈਟਿਕਸ, ਖੋ-ਖੋ, ਕਬੱਡੀ (ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਖਿਡਾਰੀਆਂ ਨੇ ਅਥਲੈਟਿਕਸ, ਖੋ-ਖੋ, ਕਬੱਡੀ (ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸੰਬੰਧੀ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 9 ਸਤੰਬਰ ਤੱਕ ਕਰਵਾਏ ਜਾਣਗੇ। ਪਹਿਲੇ ਦਿਨ ਜ਼ਿਲ੍ਹੇ ਵਿਚ ਕਰੀਬ 1500 ਖਿਡਾਰੀਆਂ ਨੇ ਭਾਗ ਲਿਆ। ਬਲਾਕ ਹੁਸ਼ਿਆਰਪੁਰ-2 ਦੇ ਅਧੀਨ ਆਉਂਦੇ ਪਿੰਡ ਬੋਹਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਖੇਡਾਂ ਦੌਰਾਨ ਵਿਧਾਇਕ ਹਲਕਾ ਚੱਬੇਵਾਲ ਡਾ. ਇਸ਼ਾਂਕ ਕੁਮਾਰ ਵਲੋਂ ਬਤੌਰ ਮੁੱਖ ਮਹਿਮਾਨ ਪਹੁੰਚੇ ਤੇ ਖੇਡਾਂ ਨੂੰ ਹਰੀ ਝੰਡੀ ਦਿੱਤੀ। ਜਿੱਥੇ ਕਿ ਅਥਲੈਟਿਕਸ ਖੇਡ ਦੇ ਵੱਖ-ਵੱਖ ਈਵੈਂਟ ਕਰਵਾਏ ਗਏ, ਜਿਨ੍ਹਾਂ ਵਿਚੋਂ ਅੰਡਰ-21 ਸਾਲ ਦੇ ਮੁਕਾਬਲਿਆਂ ਦੀ 100 ਮੀ. ਦੀ ਦੌੜ ਵਿਚੋਂ ਗੋਪੀ ਸਪੁੱਤਰ ਜੁਗਲ ਕਿਸ਼ੋਰ ਨੇ ਪਹਿਲਾ, ਜਸਕਰਨ ਸਿੰਘ ਪੁੱਤਰ ਸੁਲਿੰਦਰ ਸਿੰਘ ਨੇ ਦੂਜਾ ਤੇ ਹਰਮਨਦੀਪ ਸਿੰਘ ਪੁੱਤਰ ਧੀਰਾ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਸੰਬੰਧੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕਸ ਮੁਕਾਬਲੇ ਹੋਏ। ਬਲਾਕ ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਖੇਡਾਂ ਦਾ ਉਦਘਾਟਨ ਕੀਤਾ। ਬਲਾਕ ਮੁਕੇਰੀਆਂ ਦੀ ਕੈਂਪ ਗਰਾਊਂਡ ‘ਚ ਹਲਕਾ ਇੰਚਾਰਜ ਮੁਕੇਰੀਆਂ ਆਮ ਆਦਮੀ ਪਾਰਟੀ ਸਰਬਜੀਤ ਸਿੰਘ ਸਾਬੀ ਵਲੋਂ ਖੇਡਾਂ ਦਾ ਉਦਘਾਟਨ ਕੀਤਾ।
ਪਿਛਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਡਾਡੀਆਂ ’ਚ ਧਾਰਮਿਕ ਸਮਾਗਮ ਤੇ ਮੈਡੀਕਲ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।