08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁਲਾਜ਼ਮ ਆਪਣੇ ਹੱਕ ਮੰਗ ਰਹੇ ਹਨ-ਐਡ. ਸ਼ੁਭ ਸਰੋਚ

ਤਲਵਾੜਾ, 7 ਸਤੰਬਰ (ਮਹਿਤਾ)-ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਅੇਡਵੋਕੇਟ ਸ੍ਰੀ ਸ਼ੁਭ ਸਰੋਚ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੇ ਬਕਾਇਆ ਮਹਿੰਗਾਈ ਭੱਤੇ (ਡੀ. ਏ.)

ਅਜੀਤ ਡੈਸਕ 08-09-2026
ਤਲਵਾੜਾ, 7 ਸਤੰਬਰ (ਮਹਿਤਾ)-ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਅੇਡਵੋਕੇਟ ਸ੍ਰੀ ਸ਼ੁਭ ਸਰੋਚ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੇ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਜਾਰੀ ਕਰਵਾਉਣ ਤੇ ਪੁਰਾਣੀ ਪੈਨਸ਼ਨ ਸਕੀਮ (ਓ. ਪੀ. ਐੱਸ.) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਨੂੰ ਤੁਰੰਤ ਮੰਨ ਕੇ ਲਾਗੂ ਕਰਨਾ ਚਾਹੀਦਾ ਹੈ। ਐਡ. ਸਰੋਚ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਵਲੋਂ ਬਕਾਇਆ ਡੀ. ਏ. ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸੰਬੰਧੀ ਉਠਾਈਆਂ ਜਾ ਰਹੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸਰਕਾਰ ਤੋਂ ਕੋਈ ਵਿਸ਼ੇਸ਼ ਰਿਆਇਤ ਜਾਂ ਵਾਧੂ ਸਹੂਲਤ ਦੀ ਮੰਗ ਨਹੀਂ ਕਰ ਰਹੇ, ਸਗੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦੋਵੇਂ ਮਸਲਿਆਂ ਸੰਬੰਧੀ ਬਿਨਾਂ ਕਿਸੇ ਹੋਰ ਦੇਰੀ ਦੇ ਠੋਸ ਫ਼ੈਸਲਾ ਲਿਆ ਜਾਵੇ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਸੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦਸਮੇਸ਼ ਸੇਵਾ ਸੰਮਤੀ ਵਲੋਂ ਲਾਚੋਵਾਲ ’ਚ ਹੋਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।